ਚੰਡੀਗੜ੍ਹ 'ਚ ਮੁਲਾਜ਼ਮਾਂ ਵੱਲੋਂ 'ਪੱਕਾ ਮੋਰਚਾ' ਲਾਉਣ ਦਾ ਐਲਾਨ
13 ਨਵੰਬਰ ਤੋਂ ਆਰੰਭ ਹੋਵੇਗਾ ਸੰਘਰਸ਼ ਪ੍ਰੋਗਰਾਮ
ਰਵੀ ਜੱਖੂ
ਚੰਡੀਗੜ੍ਹ, 24 ਅਕਤੂਬਰ, 2026 : ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾਉਂਦਿਆਂ ਮੁਲਾਜ਼ਮ ਜਥੇਬੰਦੀਆਂ ਨੇ ਰਾਜਧਾਨੀ ਚੰਡੀਗੜ੍ਹ ਵਿਖੇ 'ਪੱਕਾ ਮੋਰਚਾ' ਲਾਉਣ ਦਾ ਵੱਡਾ ਐਲਾਨ ਕੀਤਾ ਹੈ। ਇਸ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਦੀਆਂ ਡਿਊਟੀਆਂ ਲਗਾ ਕੇ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ।
ਜਾਰੀ ਕੀਤੇ ਗਏ ਸੰਘਰਸ਼ੀ ਪ੍ਰੋਗਰਾਮ ਅਨੁਸਾਰ 13 ਤੋਂ 19 ਨਵੰਬਰ ਤੱਕ ਸਿਹਤ ਵਿਭਾਗ ਦੇ ਬਾਹਰ ਸੈਕਟਰ 34, ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਵਿੱਚ ਰੋਜ਼ਾਨਾ 3-3 ਜ਼ਿਲ੍ਹਿਆਂ ਦੇ ਮੁਲਾਜ਼ਮ ਪਹੁੰਚ ਕੇ ਧਰਨਾ ਦੇਣਗੇ। ਇਸ ਤੋਂ ਬਾਅਦ 1 ਤੋਂ 5 ਦਸੰਬਰ ਤੱਕ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। 6 ਦਸੰਬਰ ਨੂੰ ਸ਼ਰਧਾਂਜਲੀ ਸਮਾਗਮ (ਫੂਲ) ਆਯੋਜਿਤ ਕੀਤਾ ਜਾਵੇਗਾ, ਜਦਕਿ 13 ਦਸੰਬਰ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਮਨੁੱਖੀ ਚੇਨ (Human Chain) ਬਣਾ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
- Download Babushahi App
-
-