ਬੈਡਮਿੰਟਨ ਚੈਂਪੀਅਨਸ਼ਿਪ 'ਚ ਕਾਂਸੀ ਤਮਗਾ ਜੇਤੂ ਜੰਗਸ਼ੇਰ ਸਿੰਘ ਨਾਲ CM Mann ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 25 ਅਕਤੂਬਰ, 2026: ਮਿਸਰ (ਇਜਿਪਟ) ਵਿਖੇ ਆਯੋਜਿਤ ਹੋਈ 'ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ' ਵਿੱਚ ਮਹਿਜ਼ 15 ਸਾਲ ਦੀ ਉਮਰ 'ਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਜੰਗਸ਼ੇਰ ਸਿੰਘ ਖੰਗੂੜਾ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਅਤੇ ਖ਼ਾਸ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੇ ਖੇਡ ਹੁਨਰ ਦਾ ਲੋਹਾ ਮਨਵਾਉਣ ਵਾਲੇ ਜੰਗਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਇਸ ਵੱਕਾਰੀ ਪ੍ਰਾਪਤੀ ਲਈ ਵਿਸ਼ੇਸ਼ ਤੌਰ 'ਤੇ ਮੁਬਾਰਕਬਾਦ ਦਿੱਤੀ। ਸੀ.ਐੱਮ. ਮਾਨ ਨੇ ਨੌਜਵਾਨ ਖਿਡਾਰੀ ਨੂੰ ਭਵਿੱਖ ਵਿੱਚ ਖੇਡ ਜਗਤ ਦੇ ਹੋਰ ਉੱਚੇ ਮੁਕਾਮ ਸਰ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਦਾ ਨਾਂ ਦੁਨੀਆ ਭਰ ਵਿੱਚ ਚਮਕਾਉਣ ਲਈ ਉਸ ਦੀ ਹੌਸਲਾਅਫ਼ਜ਼ਾਈ ਕੀਤੀ।
- Download Babushahi App
-
-