ਵੱਡੀ ਖ਼ਬਰ: ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰ ਉਤਾਰੇਗੀ ਜਨਤਾ ਸ਼ਾਸਨ ਪਾਰਟੀ- ਰਾਕੇਸ਼ ਕੁਮਾਰ ਰਾਜੂ
Babushahi Network
ਚੰਡੀਗੜ੍ਹ, 24 ਅਕਤੂਬਰ 2026- ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਨਤਾ ਸ਼ਾਸਨ ਪਾਰਟੀ ਨੇ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਇਸ ਐਲਾਨਬਾਜ਼ੀ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ ਅਤੇ ਸਿਆਸੀ ਹਲਚਲ ਕਾਫ਼ੀ ਵਧ ਗਈ ਹੈ।
ਜਨਤਾ ਸ਼ਾਸਨ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਰਾਕੇਸ਼ ਕੁਮਾਰ ਰਾਜੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਰਟੀ ਆਗਾਮੀ ਚੋਣਾਂ ਨੂੰ ਪੂਰੇ ਉਤਸ਼ਾਹ ਅਤੇ ਮਜ਼ਬੂਤੀ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਨਤਾ ਸ਼ਾਸਨ ਪਾਰਟੀ ਦੀ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ। ਇਸ ਚੋਣ ਨੂੰ ਮੁੱਖ ਰੱਖਦਿਆਂ ਪਾਰਟੀ ਪੂਰੇ ਸੂਬੇ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰ ਰਹੀ ਹੈ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਯੋਗ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਪ੍ਰਦੇਸ਼ ਪ੍ਰਧਾਨ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਧਾਨ ਸਭਾ ਖੇਤਰਾਂ ਵਿੱਚ ਪਾਰਟੀ ਢਾਂਚੇ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਹਾ ਹੈ, ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਹੀ ਤਰੀਕੇ ਨਾਲ ਚੁੱਕਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਪੜਾਅਵਾਰ ਤਰੀਕੇ ਨਾਲ ਕੀਤਾ ਜਾਵੇਗਾ, ਤਾਂ ਜੋ ਹਰ ਖੇਤਰ ਵਿੱਚ ਵਧੀਆ ਅਤੇ ਲੋਕਪ੍ਰਿਯ ਚਿਹਰਿਆਂ ਦੀ ਚੋਣ ਕੀਤੀ ਜਾ ਸਕੇ।
- Download Babushahi App
-
-