Breaking- ਰਾਹੁਲ ਗਾਂਧੀ ਨਵੰਬਰ ਦੇ ਪਹਿਲੇ ਹਫ਼ਤੇ ਆਉਣਗੇ ਪੰਜਾਬ! ਪੜ੍ਹੋ ਪੂਰੀ ਖ਼ਬਰ
ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਤੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਬਿਗਲ ਵਜਾਉਣਗੇ: ਸਰਦਾਰ ਪਰਗਟ ਸਿੰਘ
ਮਾਲਵੇ ਦੀ ਧਰਤੀ ਤੋਂ ਕਾਂਗਰਸ ਦੀ ਚੋਣ ਮੁਹਿੰਮ ਨੂੰ ਮਿਲੇਗੀ ਨਵੀਂ ਦਿਸ਼ਾ ਅਤੇ ਗਤੀ
ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਤਿਆਰ ਰਹਿਣ ਦਾ ਸੱਦਾ
Babushahi Network
ਚੰਡੀਗੜ੍ਹ, 25 ਅਕਤੂਬਰ 2026- ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਦੇ ਸੰਦਰਭ ਵਿੱਚ ਅਹਿਮ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲਵੇ ਦੀ ਧਰਤੀ ਤੋਂ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਣ ਦੇ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਮਾਲਵਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਥਾਨ ਰੱਖਦਾ ਹੈ ਅਤੇ ਇਸ ਖੇਤਰ ਦੀਆਂ ਵਿਧਾਨ ਸਭਾ ਸੀਟਾਂ ਚੋਣਾਂ ਦੇ ਨਤੀਜਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਪੰਜਾਬ ਕਾਂਗਰਸ ਦੀ ਰਣਨੀਤੀ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਸੰਪਰਕ ਮਜ਼ਬੂਤ ਕਰਨਾ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ 2027 ਦੀਆਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨਾ, ਵਰਕਰਾਂ ਨੂੰ ਸਰਗਰਮ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਅਨੁਸਾਰ, ਰਾਹੁਲ ਗਾਂਧੀ ਦਾ ਦੌਰਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ਵਿੱਚ ਜੁੱਟਣ ਲਈ ਪ੍ਰੇਰਿਤ ਕਰੇਗਾ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਮਿਸ਼ਨ 2027 ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਨੂੰ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਮੁਹਿੰਮ ਨੂੰ ਅੱਗੇ ਵਧਾਏਗੀ ਅਤੇ ਸੂਬੇ ਭਰ ਵਿੱਚ ਵਰਕਰਾਂ ਨਾਲ ਤਾਲਮੇਲ ਮਜ਼ਬੂਤ ਕੀਤਾ ਜਾਵੇਗਾ। 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲਾ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੋਵੇਗਾ।
- Download Babushahi App
-
-