ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਪਠਾਨਕੋਟ 25 ਅਕਤੂਬਰ 2026 : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਤਹਿਤ ਪਠਾਨਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ 8,000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ , ਇਹ ਕਾਰਵਾਈ ਐੱਸਐੱਸਪੀ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ , ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ
ਪਠਾਨਕੋਟ ਪੁਲਿਸ ਦੀ ਇਸ ਕਾਰਵਾਈ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਇੱਕ ਅਹਿਮ ਕੜੀ ਵਜੋਂ ਦੇਖਿਆ ਜਾ ਰਿਹਾ ਹੈ , ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਅਤੇ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਅਜਿਹੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ
- Download Babushahi App
-
-