ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
*ਅੰਮ੍ਰਿਤਸਰ, 26 ਅਕਤੂਬਰ 2026:*
ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ,ਅੰਮ੍ਰਿਤਸਰ, ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਪੀ.ਪੀ.ਐੱਸ. ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 26-10-2026 ਨੂੰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਜੀ.ਆਰ.ਪੀ. ਦਫ਼ਤਰ, ਰੇਲਵੇ ਸਟੇਸ਼ਨ, ਅੰਮ੍ਰਿਤਸਰ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਆਟੋ ਚਾਲਕਾਂ, ਕੁਲੀਆਂ, ਆਮ ਜਨਤਾ ਅਤੇ ਜੀ.ਆਰ.ਪੀ. ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਵਿਅਕਤੀਆਂ ਨੂੰ ਵਿਜੀਲੈਂਸ ਵਿਭਾਗ ਦੀ ਕਾਰਜਪ੍ਰਣਾਲੀ, ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਅਤੇ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ, ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਿਜੀਲੈਂਸ ਵਿਭਾਗ ਦੀ ਭੂਮਿਕਾ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜ ਵਿੱਚ ਇਮਾਨਦਾਰੀ ਤੇ ਪਾਰਦਰਸ਼ਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।
ਇਸ ਵਿਜੀਲੈਂਸ ਜਾਗਰੂਕਤਾ ਮੁਹਿੰਮ ਦੌਰਾਨ ਸ੍ਰੀ ਅਨੂਪ ਕੁਮਾਰ ਸੈਣੀ, PPS, ਡੀਐਸਪੀ, ਵਿਜੀਲੈਂਸ ਰੇਂਜ ਅੰਮ੍ਰਿਤਸਰ, ਇੰਸਪੈਕਟਰ ਅਭਿਨਾਸ਼ੀ ਸਿੰਘ ਵਿਜੀਲੈਂਸ ਬਿਊਰੋ ਅਤੇ ਮੁੱਖ ਅਫਸਰ ਥਾਣਾ ਜੀ.ਆਰ.ਪੀ ,ਅੰਮ੍ਰਿਤਸਰ, ਇੰਸਪੇਕਟਰ ਸ਼ਾਮ ਸੁੰਦਰ ਅਤੇ ਪੁਲਿਸ ਕਰਮਚਾਰੀ ਹਾਜਰ ਸਨ।
- Download Babushahi App
-
-