ਗ੍ਰਿਫਤਾਰ ਕੀਤੇ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਅੰਮ੍ਰਿਤਸਰ 26 ਅਕਤੂਬਰ 2026 : ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਰਾਜਾਸਾਂਸੀ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ , ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ , ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ , ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਉਦੇਸ਼ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲਗਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ
- Download Babushahi App
-
-