ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 27 ਅਕਤੂਬਰ 2026 : ਐੱਸਐੱਸਪੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਅਪਰਾਧਾਂ ਦੀ ਰੋਕਥਾਮ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਕਸਦ ਨਾਲ ਵਿਸ਼ੇਸ਼ ਨਾਕਾਬੰਦੀ ਅਤੇ ਰਾਤ ਸਮੇਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ , ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣਾ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ , ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ , ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ
- Download Babushahi App
-
-