ਬਲਜੀਤ ਸਿੰਘ ਭੁੱਟਾ ਨੇ ਵੱਖ-ਵੱਖ ਸਥਾਨਾਂ ਤੇ ਹੋਏ ਸਮਾਗਮਾਂ ਵਿੱਚ ਸਿਰਕਤ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 26 ਅਕਤੂਬਰ 2026 : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈ ਦਿੱਤੀ , ਉਨ੍ਹਾਂ ਅੱਜ ਵਾਲਮੀਕਿ ਮੰਦਿਰ ਪਿੰਡ ਸੌਂਢਾ, ਵਾਲਮੀਕਿ ਮੰਦਿਰ ਮੁਹੱਲਾ ਦਲੀਚੀ ਸਰਹਿੰਦ ਸ਼ਹਿਰ, ਵਾਲਮੀਕਿ ਮੰਦਿਰ ਪਿੰਡ ਜੱਲ੍ਹਾ , ਵਾਲਮੀਕਿ ਮੰਦਿਰ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ , ਵਾਲਮੀਕਿ ਮੰਦਿਰ ਪਿੰਡ ਚਣੋਂ , ਵਾਲਮੀਕਿ ਮੰਦਿਰ ਹੁਮਾਯੂੰਪੁਰ ਸਰਹਿੰਦ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਪਿੰਡ ਹੁਸੈਨਪੁਰਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਹਾਰਦਿਕ ਵਧਾਈ ਦਿੱਤੀ
ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਮਹਾਨ ਰਚਨਾ ‘ਰਾਮਾਇਣ’ ਰਾਹੀਂ ਸਮੁੱਚੀ ਮਾਨਵਤਾ ਨੂੰ ਸੱਚਾਈ, ਧਰਮ, ਨਿਆਂ, ਤਿਆਗ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ ਅਤੇ ਲੋਕਾਂ ਨੂੰ ਆਪਸੀ ਪਿਆਰ, ਭਾਈਚਾਰੇ, ਸਮਾਨਤਾ ਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਅੱਜ ਲੋੜ ਹੈ ਕਿ ਅਸੀਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚੋਂ ਭੇਦਭਾਵ ਦੂਰ ਕਰਨ, ਆਪਸੀ ਸਾਂਝ ਮਜ਼ਬੂਤ ਕਰਨ ਅਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਯਤਨ ਕਰੀਏ|ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦਾ ਪਵਿੱਤਰ ਮੌਕਾ ਸਾਨੂੰ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਸੰਦੇਸ਼ ਦਿੰਦਾ ਹੈ।ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਸਰਬੱਤ ਦੇ ਭਲੇ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਕਾਮਨਾ ਕੀਤੀ
ਇਸ ਮੌਕੇ ਰਵਿੰਦਰ ਸਿੰਘ ਰਵੀ , ਤੇਜਿੰਦਰ ਸਿੰਘ ਸੋਂਢਾ,ਸੁਖਵਿੰਦਰ ਸਿੰਘ ਸਾਬਕਾ ਸਰਪੰਚ ਹੁਸੈਨਪੁਰਾ,ਜਗਦੀਪ ਸਿੰਘ ਚੱਠਾ ਹੁਸੈਨਪੁਰਾ,ਬਲਵਿੰਦਰ ਸਿੰਘ ਚਣੋਂ,ਬਲਜੀਤ ਸਿੰਘ ਖ਼ਾਲਸਾ,ਮਨਜੀਤ ਸਿੰਘ ਮਾਨ,ਹਰਪ੍ਰੀਤ ਸਿੰਘ ਤਲਾਣੀਆਂ,ਹਰਜਿੰਦਰ ਸਿੰਘ ਸਰਹਿੰਦ ,ਪਵਨ ਕੁਮਾਰ ਸਰਹਿੰਦ,ਕੁਲਵਿੰਦਰ ਸਿੰਘ ਰਾਜੂ ਸਰਹਿੰਦ,ਆਦਿ ਹਾਜ਼ਰ ਸਨ
- Download Babushahi App
-
-