ਸਮਾਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ੰਕਰ ਜਿੰਦਲ ਕਾਂਗਰਸ ਵਿੱਚ ਸ਼ਾਮਲ
Ravi Jakhu
ਪਟਿਆਲਾ, 27 ਅਕਤੂਬਰ, 2026: ਪਟਿਆਲਾ ਜ਼ਿਲ੍ਹੇ ਵਿੱਚ ਸਮਾਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 'ਆਪ' ਦੇ ਸ਼ੁਤਰਾਣਾ ਤੇ ਘਨੌਰ ਹਲਕੇ ਦੇ ਅਬਜ਼ਰਵਰ ਸ਼ੰਕਰ ਜਿੰਦਲ ਨੇ ਪਾਰਟੀ ਛੱਡ ਕੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਕਾਂਗਰਸ ਪਟਿਆਲਾ (ਦਿਹਾਤੀ) ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਕਾਂਗਰਸ ਆਗੂਆਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ, ਜਿਸ ਨਾਲ ਇਲਾਕੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
- Download Babushahi App
-
-