Big Breaking- ਮਜੀਠੀਆ ਨੂੰ ਰਾਜਬੀਰ ਘੁੰਮਣ ਨੇ ਭੇਜਿਆ ਲੀਗਲ ਨੋਟਿਸ
Ravi Jakhu
ਚੰਡੀਗੜ੍ਹ, 27 ਅਕਤੂਬਰ 2026- ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਲੀਗਲ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਘੁੰਮਣ ਦਾ ਦੋਸ਼ ਹੈ ਕਿ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਖ਼ਿਲਾਫ਼ ਝੂਠੇ, ਬੇਬੁਨਿਆਦ ਅਤੇ ਮਾਨਹਾਨੀਕਾਰਕ ਦੋਸ਼ ਲਾਏ ਹਨ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਲੀਗਲ ਨੋਟਿਸ ਵਿੱਚ ਮੰਗ ਕੀਤੀ ਗਈ ਹੈ ਕਿ ਬਿਕਰਮ ਮਜੀਠੀਆ 24 ਘੰਟਿਆਂ ਦੇ ਅੰਦਰ-ਅੰਦਰ ਆਪਣੀ ਸੋਸ਼ਲ ਮੀਡੀਆ ਪੋਸਟ ਨੂੰ ਹਟਾਉਣ, ਜਨਤਕ ਤੌਰ 'ਤੇ ਬਿਨ੍ਹਾਂ ਸ਼ਰਤ ਮਾਫ਼ੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਝੂਠੇ ਦੋਸ਼ ਨਾ ਲਗਾਉਣ ਦਾ ਲਿਖਤੀ ਭਰੋਸਾ ਦੇਣ। ਨੋਟਿਸ ਵਿੱਚ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਦਿੱਤੇ ਗਏ ਸਮੇਂ ਵਿੱਚ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ, ਤਾਂ ਉਨ੍ਹਾਂ ਵਿਰੁੱਧ ਫੌਜਦਾਰੀ ਕਾਰਵਾਈ ਅਤੇ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਜਾਵੇਗਾ।
- Download Babushahi App
-
-