BREAKING: ਕੀ ਰਾਹੁਲ ਗਾਂਧੀ ਕਰਨਗੇ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ? ਪ੍ਰਤਾਪ ਬਾਜਵਾ ਨੇ ਕੀਤੀ ਅਪੀਲ
Babushahi Network
ਚੰਡੀਗੜ੍ਹ, 27 ਅਕਤੂਬਰ 2026: ਪੰਜਾਬ ਦੀ ਸਿਆਸਤ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਦਾ ਮੁੱਦਾ ਚਰਚਾ ਵਿੱਚ ਆ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਪੀਲ ਕਰਨ ਦੀ ਗੱਲ ਕਹੀ ਹੈ ਕਿ ਉਹ ਝੋਟੇ ਦੇ ਪਰਿਵਾਰ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਅੱਗੇ ਇਹ ਮੰਗ ਰੱਖਣਗੇ ਕਿ ਉਹ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ। ਉਨ੍ਹਾਂ ਨੇ ਇਸ ਸੰਦਰਭ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਦਾ ਹਵਾਲਾ ਵੀ ਦਿੱਤਾ।
ਬਾਜਵਾ ਦੇ ਬਿਆਨ ਤੋਂ ਬਾਅਦ ਹੁਣ ਸਵਾਲ ਉੱਠ ਰਿਹਾ ਹੈ ਕਿ ਕੀ ਰਾਹੁਲ ਗਾਂਧੀ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
- Download Babushahi App
-
-