ਵਿਰੋਧੀ ਪਾਰਟੀਆਂ ਨੂੰ ਸਦਨ ਵਿੱਚ ਬੋਲਣਾ ਚਾਹੀਦਾ ਸੀ, ਕਾਂਗਰਸ ਦਾ ਰਵੱਈਆ ਨਿਰਾਸ਼ਾਜਨਕ: CM Mann
Ravi Jakhu
ਚੰਡੀਗੜ੍ਹ, 27 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਹੰਗਾਮੇ ਅਤੇ ਵਿਵਾਦਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵਿਧਾਨ ਸਭਾ ਦਾ ਆਖ਼ਰੀ ਦਿਨ ਸੀ ਅਤੇ ਵਿਰੋਧੀ ਪਾਰਟੀਆਂ ਨੂੰ ਸਦਨ ਦੇ ਅੰਦਰ ਆ ਕੇ ਜਨਤਕ ਮੁੱਦਿਆਂ 'ਤੇ ਬੋਲਣਾ ਚਾਹੀਦਾ ਸੀ, ਪਰ ਕਾਂਗਰਸ ਨੇ ਜੋ ਹੰਗਾਮਾ ਕੀਤਾ ਹੈ, ਉਹ ਉਨ੍ਹਾਂ ਦੀ ਸਿਆਸੀ ਨਿਰਾਸ਼ਾ ਅਤੇ ਆਖਰੀ ਪਲਾਂ ਦੀ ਬੇਚੈਨੀ ਦੀ ਨਿਸ਼ਾਨੀ ਹੈ।
ਕਰਤਾਰਪੁਰ ਲਾਂਘੇ ਅਤੇ ਪਾਕਿਸਤਾਨ ਨਾਲ ਸਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਜਾਂ ਸ਼ਰਧਾਲੂ ਜਾਂਦੇ ਹਨ, ਜੇਕਰ ਰਸਮੀ ਸੱਦਾ ਮਿਲਦਾ ਹੈ ਤਾਂ ਭਾਰਤ ਸਰਕਾਰ ਤੋਂ ਇਜਾਜ਼ਤ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਪਾਕਿਸਤਾਨ ਤੋਂ ਆਏ ਹਨ, ਇਸ ਲਈ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਵਿੱਚ ਸੁਧਾਰ ਹੋਣਾ ਚਾਹੀਦਾ ਹੈ ਅਤੇ ਸਮਝੌਤਾ ਐਕਸਪ੍ਰੈਸ ਵਰਗੀਆਂ ਸੇਵਾਵਾਂ ਚੱਲਦੀਆਂ ਰਹਿਣੀਆਂ ਚਾਹੀਦੀਆਂ ਹਨ।
ਇਸ ਤੋਂ ਇਲਾਵਾ ਸਿਆਸੀ ਤਾਣੇ-ਬਾਣੇ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸ ਲੀਡਰਸ਼ਿਪ ਨੂੰ ਘੇਰਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ ਸੋਨੀਆ ਗਾਂਧੀ ਬਰਨਾਲਾ ਆਏ ਸਨ ਜਦੋਂ ਉਹ ਸੰਸਦ ਮੈਂਬਰ ਸਨ, ਪਰ ਉਸ ਸਮੇਂ ਵੀ ਢਿੱਲੋਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ ਅਤੇ ਰਾਹੁਲ ਗਾਂਧੀ ਦੇ ਕਾਰਜਕਾਲ ਦੌਰਾਨ ਵੀ ਅਜਿਹਾ ਹੀ ਹੋਇਆ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਖ਼ੁਦ ਪਰਗਟ ਸਿੰਘ ਲਈ ਸਹੀ ਸੀਟ ਨਹੀਂ ਬਣਾਈ ਗਈ, ਫਿਰ ਵੀ ਅਸੀਂ ਉਨ੍ਹਾਂ ਨੂੰ ਸੱਦਾ ਦੇਵਾਂਗੇ ਕਿ ਉਨ੍ਹਾਂ ਨੂੰ ਆਉਣਾ ਚਾਹੀਦਾ ਹੈ ਅਤੇ ਇਸ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
- Download Babushahi App
-
-