ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਸਬੀਰ ਸਿੰਘ ਬਦਿਆਲਾ ਭਾਜਪਾ ਵਿੱਚ ਸ਼ਾਮਿਲ
ਅਸ਼ੋਕ ਵਰਮਾ
ਬਠਿੰਡਾ , ਮੌੜ ਤਲਵੰਡੀ ਤੇ ਰਾਮਪੁਰਾ ਇਲਾਕੇ ਵਿੱਚ ਚੰਗਾ ਅਸਰ ਰਸੂਖ ਰੱਖਣ ਵਾਲੇ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ, ਸੂਬਾ ਜਰਨਲ ਸਕੱਤਰ ਅਨਿਲ ਸਰੀਨ, ਜਰਨਲ ਸਕੱਤਰ ਰਜੇਸ਼ ਧੀਮਾਨ ,ਗੁਰਪ੍ਰੀਤ ਮਲੂਕਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨੇ ਜਸਵੀਰ ਬਦਿਆਲਾ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ।
ਜਸਵੀਰ ਸਿੰਘ ਬਦਿਆਲਾ ਲੰਬਾ ਸਮਾਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸੀਨਿਅਰ ਮੀਤ ਪ੍ਰਧਾਨ ਰਹੇ ਹਨ ਇਸ ਤੋਂ ਇਲਾਵਾ ਉਹ ਪਿੰਡ ਦੇ ਸਰਪੰਚ ਵੀ ਰਹੇ ਸਨ।
ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਜਸਵੀਰ ਸਿੰਘ ਬਦਿਆਲਾ ਦੇ ਪਾਰਟੀ ਚ ਸ਼ਾਮਿਲ ਹੋਣ ਨਾਲ ਮੌੜ ਰਾਮਪੁਰਾ ਤੇ ਤਲਵੰਡੀ ਸਾਬੋ ਹਲਕਿਆਂ ਚ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਦੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਰਸਜਨੀਤਕ ਆਗੂਆਂ ਦੇ ਨਾਲ ਨਾਲ ਆਮ ਲੋਕ ਵੀ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਹੀ ਇੱਕੋ ਇੱਕ ਬਦਲ ਹੈ। ਇਸ ਮੌਕੇ ਜਿਲ੍ਹਾ ਯੁਵਾ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਵੀ ਹਾਜਿਰ ਸਨ ।ਇਹ ਜਾਣਕਾਰੀ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸਾਂਝੀ ਕੀਤੀ।
- Download Babushahi App
-
-