ਗੁਰਦਾਸਪੁਰ ਵਿੱਚ ਵੜਦਿਆਂ ਹੀ ਬਾਬਾ ਸ਼੍ਰੀ ਚੰਦ ਜੀ ਦੇ ਨਾਂ ਦਾ ਐਂਟਰੀ ਗੇਟ ਸ਼ਹਿਰ ਦੀ ਖੂਬਸੂਰਤੀ ਨੂੰ ਲਗਾਏਗਾ ਚਾਰ ਚੰਨ
ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਰਜੀਵ ਸ਼ਰਮਾ ਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਰੱਖਿਆ ਨਹੀਂ ਪੱਥਰ
ਰੋਹਿਤ ਗੁਪਤਾ
ਗੁਰਦਾਸਪੁਰ 27 ਅਕਤੂਬਰ
ਇੰਪਰੂਵਮੈਂਟ ਟਰਸਟ ਗੁਰਦਾਸਪੁਰ ਵੱਲੋਂ ਲਗਾਤਾਰ ਸ਼ਹਿਰ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਜੰਮੂ ਪਠਾਨਕੋਟ ਬਾਈਪਾਸ ਤੋਂ ਗੁਰਦਾਸਪੁਰ ਐਂਟਰਂਸ ਤੇ ਬਾਬਾ ਸ੍ਰੀ ਚੰਦ ਜੀ ਦੇ ਨਾਮ ਤੇ ਸੁੰਦਰ ਗੇਟ ਬਣਾਇਆ ਜਾਵੇਗਾ ਜਿਸ ਦਾ ਅੱਜ ਨੀਹ ਪੱਥਰ ਚੇਅਰਮੈਨ ਰਾਜੀਵ ਸ਼ਰਮਾ ਅਤੇ ਹਲਕਾ ਇੰਚਾਰਜ ਰਮਨ ਬਹਿਲ ਨੇ ਰੱਖਿਆ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਜੀਵ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਗੁਰਦਾਸਪੁਰ ਐਂਟਰਂਸ ਦੇ ਸ੍ਰੀ ਰਾਮ ਜੀ ਦੇ ਨਾਮ ਤੇ ਸੁੰਦਰ ਗੇਟ ਬਣਵਾਇਆ ਜਾ ਰਿਹਾ ਹੈ ਇਹਨਾਂ ਦੋਨਾਂ ਗੇਟਾਂ ਦੀ ਲਾਗਤ ਇੱਕ ਕਰੋੜ 20 ਲੱਖ ਹੈ ਉਹਨਾਂ ਨੇ ਕਿਹਾ ਕਿ ਗੇਟ ਨੂੰ ਸੁੰਦਰ ਦਿਖ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਡਿਵਾਈਡਰ ਬਣਾਇਆ ਜਾਵੇਗਾ ਜਿਸ ਵਿੱਚ ਸੁੰਦਰ ਫੁੱਲਾਂ ਦੇ ਪੌਦੇ ਲਗਾਏ ਜਾਣਗੇ ਉਹਨਾਂ ਨੇ ਕਿਹਾ ਕਿ ਸੰਗਤ ਦੀ ਪਿਛਲੇ ਲੰਬੇ ਸਮੇਂ ਤੋਂ ਮੰਗ ਸੀ ਕਿ ਬਾਬਾ ਸ਼੍ਰੀ ਚੰਦ ਜੀ ਦੇ ਨਾਮ ਤੇ ਸੁੰਦਰ ਗੇਟ ਬਣਾਇਆ ਜਾਵੇ ਰਜੀਵ ਸ਼ਰਮਾ ਨੇ ਦੱਸਿਆ ਕਿ ਇਹ ਗੇਟ ਤਿੰਨ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਲਈ ਲਗਾਤਾਰ ਇੰਪਰੂਵਮੈਂਟ ਟਰਸਟ ਵੱਲੋਂ ਕੰਮ ਕਰਵਾਏ ਜਾ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟ ਲੱਗਣ ਜਾ ਰਹੇ ਹਨ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਜਿਆਦਾ ਫਾਇਦਾ ਹੋਵੇਗਾ। ਉੱਥੇ ਹੀ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕੀ ਆਮ ਆਦਮੀ ਪਾਰਟੀ ਲਗਾਤਾਰ ਗੁਰਦਾਸਪੁਰ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਯਤਨ ਕਰ ਰਹੀ ਹੈ ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਉਹਨਾਂ ਨੇ ਕਿਹਾ ਕਿ ਨਗਰ ਕੌਂਸਲ ਗੁਰਦਾਸਪੁਰ ਜੇ ਕਰ ਐਨਓਸੀ ਦੇਵੇ ਤਾਂ ਕਈ ਹੋਰ ਕੰਮ ਸ਼ਹਿਰ ਵਿੱਚ ਕੀਤੇ ਜਾ ਸਕਦੇ ਹਨ
- Download Babushahi App
-
-