ਚੇਅਰਮੈਨ ਗਗਨਦੀਪ ਸਿੰਘ ਭੋਲਾ ਨੇ ਪਿੰਡ ਗੋਹਤ ਪੋਖਰ ਵਿਖੇ ਕ੍ਰਿਕਟ ਟੂਰਨਾਮੈਂਟ 'ਚ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ
ਪਿੰਡ ਗੋਹਤ ਪੋਖਰ ਦੀ ਟੀਮ ਨੇ ਗੁਰਦਾਸਪੁਰ ਨੂੰ ਹਰਾ ਕੇ ਕ੍ਰਿਕਟ ਟੂਰਨਾਮੈਂਟ ਦੀ ਟਰਾਫੀ ’ਤੇ ਕੀਤਾ ਕਬਜ਼ਾ
ਰੋਹਿਤ ਗੁਪਤਾ
ਗੁਰਦਾਸਪੁਰ, 28 ਅਕਤੂਬਰ 2026- ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਮੇਜ਼ਬਾਨ ਪਿੰਡ ਗੋਹਤ ਪੋਖਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰਦਾਸਪੁਰ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਆਪਣੇ ਨਾਮ ਕਰ ਲਈ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਲ 16 ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਫਾਈਨਲ ਮੁਕਾਬਲੇ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਭੋਲਾ ਆਪਣੇ ਸਾਥੀ ਪਾਰਟੀ ਆਗੂਆਂ ਅਤੇ ਯੂਥ ਟੀਮ ਸਮੇਤ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਜੇਤੂ ਪਿੰਡ ਗੋਹਤਪੋਕਰ ਦੀ ਟੀਮ ਨੂੰ 51,000 ਰੁਪਏ ਅਤੇ ਉਪ ਜੇਤੂ ਗੁਰਦਾਸਪੁਰ ਦੀ ਟੀਮ ਨੂੰ 31,000 ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੈਨ ਆਫ਼ ਦਾ ਸੀਰੀਜ਼, ਮੈਨ ਆਫ਼ ਦਾ ਮੈਚ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਹੋਰ ਖਿਡਾਰੀਆਂ ਨੂੰ ਵੀ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਭੋਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਹੱਦ ਪ੍ਰਤਿਭਾ ਅਤੇ ਸਮਰੱਥਾ ਹੈ। ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੀ ਅਪੀਲ ਕੀਤੀ।
- Download Babushahi App
-
-