BREAKING- ਮਾਨਸਾ ਕੋਰਟ ਨੇ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਅਸ਼ੋਕ ਵਰਮਾ
ਮਾਨਸਾ, 29 ਅਕਤੂਬਰ 2026: ਲੰਘੀ 13 ਅਕਤੂਬਰ ਨੂੰ ਕਤਲ ਕਰ ਦਿੱਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੱਗੇ ਧਰਨੇ ਨੇੜਿਓ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਵਾਰਿਸ ਪੰਜਾਬ ਦੇ ਆਗੂ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਅਦਾਲਤ ਨੇ ਅੱਜ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।ਪੁਲੀਸ ਨੇ ਇਹ ਕਾਰਵਾਈ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਮੌਤ ਮਗਰੋਂ ਪੈਦਾ ਹੋਏ ਤਣਾਅਪੂਰਨ ਮਾਹੌਲ ਦੌਰਾਨ ਕੀਤੀ ਹੈ।
ਜਾਣਕਾਰੀ ਅਨੁਸਾਰ ਦੋਵਾਂ ਨੂੰ ਮਾਨਸਾ ਵਿਚ ਡਿਊਟੀ ਮੈਜਿਸਟਰੇਟ ਕੋਲ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੂੰ ਦੋਵਾਂ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਥੇ ਦੋ ਦਿਨ ਪਹਿਲਾਂ ਡੀ ਸੀ ਦੀ ਰਿਹਾਇਸ਼ ਸਾਹਮਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲੱਖਾ ਸਿਧਾਣਾ ਨੂੰ ਪੁਲੀਸ ਨੇ ਜਬਰੀ ਚੁੱਕ ਲਿਆ ਸੀ। ਇਸ ਮੌਕੇ ਕੁਝ ਨੌਜਵਾਨਾਂ ਵੱਲੋਂ ਵਿਰੋਧ ਜਤਾਉਣ ਦੇ ਬਾਵਜੂਦ ਸਾਡੇ ਕੱਪੜਿਆਂ ’ਚ ਪੁੱਜੀ ਪੁਲੀਸ ਨੇ ਉਸ ਨੂੰ ਧੂਹ ਕੇ ਗੱਡੀ ਵਿੱਚ ਸੁੱਟ ਲਿਆ ਅਤੇ ਹੋਰ ਨੌਜਵਾਨਾਂ ਸਮੇਤ ਧੱਕੇ ਨਾਲ ਗੱਡੀਆਂ ਵਿੱਚ ਲੈ ਗਈ ਸੀ।
- Download Babushahi App
-
-