SSP ਡਾ. ਦਰਪਣ ਆਹਲੂਵਾਲੀਆ ਗੱਲਬਾਤ ਕਰਦੇ ਹੋਏ ਅਤੇ ਐਸ ਪੀ ਹਰਪਿੰਦਰ ਕੌਰ ਗਿੱਲ
ਦੀਦਾਰ ਗੁਰਨਾ
ਖੰਨਾ 30 ਅਕਤੂਬਰ 2026 : SSP ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਖੰਨਾ ਅਧੀਨ ਆਉਂਦੇ ਨਸ਼ਾ ਪ੍ਰਭਾਵਿਤ ਪਿੰਡ ਦਹੇੜੂ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ , ਇਸ ਮੌਕੇ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਵਿਲੇਜ ਡਿਫੈਂਸ ਕਮੇਟੀ (VDC) ਦੇ ਮੈਂਬਰਾਂ ਸਮੇਤ ਪਿੰਡ ਵਾਸੀਆਂ ਅਤੇ ਹੋਰ ਸਬੰਧਤ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ
ਇਸ ਮੁਲਾਕਾਤ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕਰਨਾ ਸੀ , ਐਸ.ਐਸ.ਪੀ. ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਪੁਲਿਸ ਦੇ ਨਾਲ-ਨਾਲ ਪਿੰਡ ਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ , ਖੰਨਾ ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਨਾਲ-ਨਾਲ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਜਾਰੀ ਰਹਿਣਗੇ


- Download Babushahi App
-
-