‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਬਹਿਮਣ ਅਤੇ ਚੁੱਘੇ ਖੁਰਦ ਵਿਖੇ ਲਾਭਪਾਤਰੀਆਂ ਨੂੰ ਰਜਿਸਟਰੀ ਪੱਤਰ ਵੰਡੇ
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਵਚਨਬੱਧ - ਗੋਪਾਲ ਸਿੰਘ ਕੋਟਫੱਤਾ
ਅਸ਼ੋਕ ਵਰਮਾ
ਬਠਿੰਡਾ, 30 ਅਕਤੂਬਰ 2026: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਸ੍ਰੀ ਗੋਪਾਲ ਸਿੰਘ ਕੋਟਫੱਤਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬਹਿਮਣ ਅਤੇ ਚੁੱਘੇ ਖੁਰਦ ਵਿਖੇ ਲਾਭਪਾਤਰੀਆਂ ਨੂੰ ਰਜਿਸਟਰੀ ਪੱਤਰ ਵੰਡੇ ਗਏ। ਇਸ ਪਹਿਲਕਦਮੀ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਰਿਹਾਇਸ਼ੀ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ।
ਇਸ ਮੌਕੇ ਸ੍ਰੀ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਮਾਲਕੀ ਹੱਕਾਂ ਦੀ ਸਮੱਸਿਆ ਦਾ ਹੱਲ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਅਤੇ ਹਰ ਯੋਗ ਪਰਿਵਾਰ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੀ ਕਾਨੂੰਨੀ ਮਾਲਕੀ ਮਿਲਣਾ ਹਰ ਪਰਿਵਾਰ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।ਇਸ ਮੌਕੇ ਪਿੰਡਾਂ ਦੇ ਲਾਭਪਾਤਰੀਆਂ ਅਤੇ ਪਤਵੰਤਿਆਂ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਤਹਿਸੀਲਦਾਰ ਬਠਿੰਡਾ ਕਮਲਦੀਪ ਸਿੰਘ, ਆਪ ਆਗੂ ਰੁਪਿੰਦਰ ਸਿੰਘ ਸਰਦਾਰਗੜ੍ਹ, ਜਸਕਰਨ ਸਿੰਘ ਸਿਵੀਆਂ, ਸਰਪੰਚ ਰਾਜਵਿੰਦਰ ਸਿੰਘ ਬੀੜ ਬਹਿਮਣ, ਸਰਪੰਚ ਭੋਲਾ ਸਿੰਘ ਚੁੱਘੇ ਖੁਰਦ, ਆਪ ਆਗੂ ਗੁਰਪ੍ਰਕਾਸ਼ ਸਿੰਘ ਮੱਟੂ, ਜਗਸੀਰ ਸਿੰਘ ਚੁੱਘੇ ਖੁਰਦ ਵੀ ਮੌਜੂਦ ਸਨ
- Download Babushahi App
-
-