ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਪਿੰਡ ਜਖਵਾਲੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ
ਗੁਰਪ੍ਰੀਤ ਸਿੰਘ ਜਖਵਾਲੀ।
ਫ਼ਤਹਿਗੜ੍ਹ ਸਾਹਿਬ 30 ਅਕਤੂਬਰ 2026:-ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਧਾਰਮਿਕ ਅਸਥਾਨਾਂ ਦੀ ਯਾਤਰਾ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਪਿੰਡ ਜਖਵਾਲੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਦੀ ਯਾਤਰਾ ਹਰਿਦਵਾਰ, ਰਿਸ਼ੀ ਕੇਸ ਲਈ ਰਵਾਨਾ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਜਖਵਾਲੀ ਦੇ ਸਰਪੰਚ ਸ. ਗੁਰਦੀਪ ਸਿੰਘ ਜਖਵਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਬੇਹੱਦ ਸ਼ਲਾਘਾਯੋਗ ਹੈ। ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ।
ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਇਸ ਲੋਕ-ਪੱਖੀ ਉਪਰਾਲੇ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਹਲਕਾ ਵਿਧਾਇਕ ਸ੍ਰ. ਲਖਬੀਰ ਸਿੰਘ ਰਾਏ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਪਿੰਡ ਦੇ ਲੋਕਾਂ ਨੂੰ ਇਸ ਯਾਤਰਾ ਦਾ ਲਾਭ ਮਿਲ ਰਿਹਾ ਹੈ।
ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਦੇ ਨਾਲ ਰਣਜੀਤ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ। ਉਨ੍ਹਾਂ ਨੇ ਸ਼ਰਧਾਲੂਆਂ ਦੀ ਬੱਸ ਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ।
- Download Babushahi App
-
-