ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਰਨ ਫਾਰ ਯੂਨਿਟੀ’
ਰੋਹਿਤ ਗੁਪਤਾ
ਗੁਰਦਾਸਪੁਰ, 31 ਅਕਤੂਬਰ 2026- ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮੌਕੇ ‘ਰਨ ਫਾਰ ਯੂਨਿਟੀ’ ਕਰਵਾਈ ਗਈ। ਇਸ ਸਮਾਗਮ ਵਿੱਚ ਕਾਲਜ ਦੇ ਐਨ.ਸੀ.ਸੀ. ਦੇ 100 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਭਾਗ ਲਿਆ।
ਇਸ ਮੌਕੇ ਸਮਰਪਣ ਸੋਸਾਇਟੀ, ਗੁਰਦਾਸਪੁਰ ਦੇ ਸਕੱਤਰ ਪਰਮਿੰਦਰ ਸੈਣੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਕਾਲਜ ਦੇ ਅਧਿਆਪਕਾਂ ਪ੍ਰੋ. ਸਰਬਜੀਤ ਸਿੰਘ, ਪ੍ਰੋ. ਦਿਲਬਾਗ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਸੰਦੀਪ, ਪ੍ਰੋ. ਦਿਨੇਸ਼ ਕਾਲੀਆ ਅਤੇ ਹੋਰ ਬਹੁਤ ਸਾਰੇ ਅਧਿਆਪਕਾਂ ਨੇ ਵੀ ਇਸ ਦੌੜ ਵਿੱਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ।
ਦੌੜ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਮੌਕੇ ਸਰਦਾਰ ਵੱਲਭਭਾਈ ਪਟੇਲ ਦੇ ਰਾਸ਼ਟਰ ਨਿਰਮਾਣ ਅਤੇ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਦੇ ਏਕੀਕਰਨ ਵਿੱਚ ਪਾਏ ਗਏ ਇਤਿਹਾਸਕ ਯੋਗਦਾਨ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਦੇਸ਼ ਦੀ ਏਕਤਾ, ਸਦਭਾਵਨਾ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਦੇਸ਼ ਦੀ ਅਸਲ ਤਾਕਤ ਉਸ ਦੀ ਏਕਤਾ, ਅਖੰਡਤਾ ਅਤੇ ਵਿਭਿੰਨਤਾ ਵਿੱਚ ਏਕਤਾ ਦੀ ਭਾਵਨਾ ਵਿੱਚ ਨਿਹਿਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਿੱਚ ਦੇਸ਼ਭਗਤੀ, ਅਨੁਸ਼ਾਸਨ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ।
ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਮੂਹਿਕ ਤੌਰ ’ਤੇ ਸੰਕਲਪ ਲਿਆ ਗਿਆ।
- Download Babushahi App
-
-