ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 31 ਅਕਤੂਬਰ 2026- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਸ. ਰਛਪਾਲ ਸਿੰਘ ਜੇਈ ਅਤੇ ਸ. ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ ਦੀ ਆਸ ਪ੍ਰਗਟਾਈ।
ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪੁਨੀਤ ਸਿੰਘ, ਸੁਪਰਵਾਈਜ਼ਰ ਸ. ਸੁਰਜੀਤ ਸਿੰਘ ਰਾਣਾ, ਸ. ਮਿਲਖਾ ਸਿੰਘ ਅਤੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
- Download Babushahi App
-
-