AAP ਵੱਲੋਂ ਫਰੀਦਕੋਟ ਜ਼ਿਲ੍ਹੇ ਦੀਆਂ ਦੋ ਸੀਟਾਂ ’ਤੇ ਪੁਰਾਣੇ ਚਿਹਰਿਆਂ ’ਤੇ ਮੁੜ ਭਰੋਸਾ, ਸਪੀਕਰ ਸੰਧਵਾਂ ਅਤੇ ਅਮੋਲਕ ਨੂੰ ਮਿਲੀ ਟਿਕਟ
ਕੋਟਕਪੂਰਾ ਤੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਅਮੋਲਕ ਸਿੰਘ ਨੂੰ ਮੁੜ ਮਿਲੀ ਟਿਕਟ, ਫਰੀਦਕੋਟ ਸੀਟ ’ਤੇ ਉਮੀਦਵਾਰ ਦਾ ਐਲਾਨ ਬਾਕੀ
ਫਰੀਦਕੋਟ, 31 ਅਕਤੂਬਰ 2026 (ਪਰਵਿੰਦਰ ਸਿੰਘ ਕੰਧਾਰੀ) ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰਦਿਆਂ ਚੋਣ ਮੈਦਾਨ ਵਿੱਚ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਵਿੱਚੋਂ ਦੋ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਇੱਕ ਸੀਟ ਅਜੇ ਵੀ ਬਾਕੀ ਹੈ।
ਪਾਰਟੀ ਹਾਈਕਮਾਂਡ ਨੇ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਹਲਕੇ ਤੋਂ ਅਮੋਲਕ ਸਿੰਘ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਇਸ ਤਰ੍ਹਾਂ ਪਾਰਟੀ ਨੇ ਦੋਵਾਂ ਮੌਜੂਦਾ ਵਿਧਾਇਕਾਂ ਅਤੇ ਪੁਰਾਣੇ ਸਾਥੀਆਂ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ।
ਦੂਜੇ ਪਾਸੇ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਪਾਰਟੀ ਵੱਲੋਂ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਇਸ ਸੀਟ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਹੁਣ ਸਭ ਦੀਆਂ ਨਜ਼ਰਾਂ ਪਾਰਟੀ ਦੇ ਅਗਲੇ ਐਲਾਨ ’ਤੇ ਟਿਕੀਆਂ ਹੋਈਆਂ ਹਨ।
- Download Babushahi App
-
-