ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵੱਲੋਂ 3 ਨਵੰਬਰ ਨੂੰ ਲਗਾਇਆ ਜਾਵੇਗਾ ਖੁੱਲ੍ਹਾ ਲੋਕ ਦਰਬਾਰ
ਪ੍ਰਮੋਦ ਭਾਰਤੀ
ਸ਼੍ਰੀ ਚਮਕੌਰ ਸਾਹਿਬ, 1 ਨਵੰਬਰ,2026
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਲੋਕਾਂ ਦੀਆਂ ਸਰਕਾਰੀ ਅਤੇ ਪ੍ਰਸ਼ਾਸਨਿਕ ਸਮੱਸਿਆਵਾਂ ਦੇ ਹੱਲ ਲਈ ਮਿਤੀ 3 ਨਵੰਬਰ 2026 ਨੂੰ ਖੁੱਲ੍ਹਾ ਲੋਕ ਦਰਬਾਰ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਇਹ ਲੋਕ ਦਰਬਾਰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗੇਗਾ। ਇਸ ਮੌਕੇ ਐਸ.ਡੀ.ਐਮ. ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹਿਣਗੇ।
ਉਨ੍ਹਾਂ ਦੱਸਿਆ ਕਿ ਸ਼੍ਰੀ ਚਮਕੌਰ ਸਾਹਿਬ ਤਹਿਸੀਲ ਦੇ ਲੋਕਾਂ ਦੇ ਜਿਹੜੇ ਸਰਕਾਰੀ ਕੰਮ ਵੱਖ-ਵੱਖ ਵਿਭਾਗਾਂ ਜਾਂ ਦਫ਼ਤਰਾਂ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਨ ਜਾਂ ਕਿਸੇ ਕਾਰਨ ਨਹੀਂ ਹੋ ਰਹੇ, ਉਹ ਲੋਕ ਆਪਣੇ ਮਸਲੇ ਇਸ ਲੋਕ ਦਰਬਾਰ ਵਿੱਚ ਰੱਖ ਸਕਦੇ ਹਨ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਰਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤਾਂ ਵਿੱਚ ਵਿਚਾਰ ਅਧੀਨ ਮਾਮਲਿਆਂ ਨੂੰ ਇਸ ਲੋਕ ਦਰਬਾਰ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ਼੍ਰੀ ਚਮਕੌਰ ਸਾਹਿਬ ਤਹਿਸੀਲ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਲੰਬਿਤ ਸਰਕਾਰੀ ਅਤੇ ਪ੍ਰਸ਼ਾਸਨਿਕ ਕੰਮਾਂ ਨਾਲ ਸਬੰਧਤ ਦਸਤਾਵੇਜ਼ ਲੈ ਕੇ ਲੋਕ ਦਰਬਾਰ ਵਿੱਚ ਪਹੁੰਚਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਹੱਲ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਸਕੇ।
- Download Babushahi App
-
-