ਮੋਬਾਈਲ ਫੋਨ ਦੇ ਲਾਲਚ ’ਚ ਦੋਸਤ ਬਣਿਆ ਕਾਤਲ, ਇੱਟਾਂ ਮਾਰ ਕੇ 22 ਸਾਲਾ ਨੌਜਵਾਨ ਦਾ ਕਤਲ
Ravinder Singh
ਖੰਨਾ, 1 ਨਵੰਬਰ 2026: ਖੰਨਾ ਵਿੱਚ ਮੋਬਾਈਲ ਫੋਨ ਨੂੰ ਲੈ ਕੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਕਥਿਤ ਤੌਰ ’ਤੇ ਮੋਬਾਈਲ ਹਾਸਲ ਕਰਨ ਦੇ ਲਾਲਚ ਵਿੱਚ ਇੱਕ ਨੌਜਵਾਨ ਨੇ ਆਪਣੇ ਹੀ ਦੋਸਤ ਦੀ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕ ਦੀ ਪਛਾਣ 22 ਸਾਲਾ ਸਚਿਨ ਪਾਸਵਾਨ ਵਜੋਂ ਹੋਈ ਹੈ, ਜੋ ਖੰਨਾ ਦਾ ਰਹਿਣ ਵਾਲਾ ਸੀ। ਮੁਲਜ਼ਮ ਹਰਮਨ ਦੱਸਿਆ ਜਾ ਰਿਹਾ ਹੈ। ਦੋਵੇਂ ਦੋਸਤ ਸਨ ਅਤੇ ਇਕੱਠੇ ਮਜ਼ਦੂਰੀ ਦਾ ਕੰਮ ਕਰਦੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਮੋਬਾਈਲ ਫੋਨ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋਈ, ਜਿਸ ਦੌਰਾਨ ਹਰਮਨ ਨੇ ਸਚਿਨ ’ਤੇ ਇੱਟ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਸ ਦੀ ਮੌਤ ਹੋ ਗਈ।
ਡੀਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸਚਿਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਭਾਲ ਦੌਰਾਨ ਮਿਡ ਮਾਰਕੀਟ ਇਲਾਕੇ ਦੀਆਂ ਝਾੜੀਆਂ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਮੁਲਜ਼ਮ ਤੱਕ ਪਹੁੰਚ ਬਣਾਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵੱਲੋਂ ਮਾਮਲੇ ਵਿੱਚ ਨਸ਼ੇ ਦੇ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-