ਹਰਮੀਤ ਪਠਾਣਮਾਜਰਾ ਅਤੇ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਪੀਕਰ ਨੂੰ ਕੀਤੀ ਜਾਵੇਗੀ ਬੇਨਤੀ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 2 ਨਵੰਬਰ, 2026: ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਘਟਨਾਕ੍ਰਮ ਸਾਹਮਣੇ ਆ ਰਹੇ ਹਨ। ਆਮ ਆਦਮੀ ਪਾਰਟੀ (ਆਪ) ਨੇ ਹੁਣ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਹਿਲਾਂ ਹੀ ਮੁਅੱਤਲ ਕੀਤੇ ਗਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (ਸਨੌਰ) ਅਤੇ ਚੇਤਨ ਸਿੰਘ ਜੋੜਾਮਾਜਰਾ (ਸਮਾਣਾ) ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਰਸਮੀ ਤੌਰ 'ਤੇ ਬੇਨਤੀ ਕਰਨ ਦਾ ਫ਼ੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਪਹਿਲਾਂ ਹੀ ਇਨ੍ਹਾਂ ਦੋਵਾਂ ਆਗੂਆਂ ਨੂੰ ਅਨੁਸ਼ਾਸਨੀ ਕਾਰਵਾਈ ਤਹਿਤ ਮੁਅੱਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਬੀਤੇ ਦਿਨੀਂ ਦੋਵਾਂ ਵਿਧਾਇਕਾਂ ਨੇ ਖ਼ੁਦ 'ਆਪ' ਤੋਂ ਆਪਣੇ ਅਸਤੀਫ਼ੇ ਸੌਂਪ ਦਿੱਤੇ ਸਨ। ਹੁਣ ਪਾਰਟੀ ਵੱਲੋਂ ਇਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਅੱਗੇ ਦੀ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
- Download Babushahi App
-
-