ਦੀਵਾਲੀ ਤੇ ਪਟਾਕਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 2 ਨਵੰਬਰ, 2026 : ਸੁਪਰੀਮ ਕੋਰਟ ਨੇ ਆਉਣ ਵਾਲੀ ਦੀਵਾਲੀ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਪ੍ਰਮਾਣਿਤ "ਹਰੇ ਪਟਾਕਿਆਂ" ਦੀ ਵਰਤੋਂ ਨੂੰ ਲੈ ਕੇ ਅਹਿਮ ਰਾਹਤ ਦਿੰਦਿਆਂ 7 ਅਤੇ 8 ਨਵੰਬਰ 2026 ਨੂੰ ਨਿਰਧਾਰਤ ਸਮੇਂ ਦੌਰਾਨ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਜਦੋਂ ਕਿ 9 ਨਵੰਬਰ ਤੋਂ ਪਾਬੰਦੀ ਮੁੜ ਲਾਗੂ ਕਰ ਦਿੱਤੀ ਜਾਵੇਗੀ।
ਇਸ ਸਾਲ ਦੀਵਾਲੀ 8 ਨਵੰਬਰ ਨੂੰ ਮਨਾਈ ਜਾਵੇਗੀ ਅਤੇ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਾਗਰਿਕ ਸਿਰਫ਼ 7 ਅਤੇ 8 ਨਵੰਬਰ ਨੂੰ ਸਵੇਰੇ 6 ਵਜੇ ਤੋਂ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਹਰੇ ਪਟਾਕੇ ਚਲਾ ਸਕਣਗੇ। ਜਸਟਿਸ ਐਮਐਮ ਸੁੰਦਰੇਸ਼ ਅਤੇ ਪੀਬੀ ਵਰਾਲੇ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਬਜਾਏ ਨਿਯਮਤ ਪਹੁੰਚ ਨੂੰ ਤਰਜੀਹ ਦਿੱਤੀ ਗਈ ਹੈ ਕਿਉਂਕਿ ਪਿਛਲੀਆਂ ਪਾਬੰਦੀਆਂ ਹਵਾ ਦੀ ਗੁਣਵੱਤਾ ਸੁਧਾਰਨ ਜਾਂ ਗੈਰ-ਕਾਨੂੰਨੀ ਵਿਕਰੀ ਰੋਕਣ ਵਿੱਚ ਕਾਰਗਰ ਸਾਬਤ ਨਹੀਂ ਹੋਈਆਂ। ਇਸ ਦੇ ਨਾਲ ਹੀ ਅਦਾਲਤ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਹਸਪਤਾਲਾਂ, ਨਰਸਿੰਗ ਹੋਮਾਂ, ਸਿਹਤ ਕੇਂਦਰਾਂ, ਬਿਰਧ ਆਸ਼ਰਮਾਂ ਅਤੇ 'ਸਾਈਲੈਂਸ ਜ਼ੋਨ' ਦੇ 300 ਮੀਟਰ ਦੇ ਦਾਇਰੇ ਵਿੱਚ ਪਟਾਕੇ ਚਲਾਉਣ 'ਤੇ ਮੁਕੰਮਲ ਪਾਬੰਦੀ ਰਹੇਗੀ ਅਤੇ ਅਜਿਹੇ ਖੇਤਰਾਂ ਨੂੰ 'ਨੋ-ਕਰੈਕਰ ਜ਼ੋਨ' ਘੋਸ਼ਿਤ ਕੀਤਾ ਜਾਵੇਗਾ।
- Download Babushahi App
-
-