ਸੁਖਵਿੰਦਰ ਬਿੰਦਰਾ ਪੰਜਾਬ ਵਿੱਚ 'ਨਸ਼ਾ ਮੁਕਤ ਭਾਰਤ ਅਭਿਆਨ' 'ਚ ਨਿਭਾ ਰਹੇ ਅਹਿਮ ਯੋਗਦਾਨ
- ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਿਜਾਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ: ਬਿੰਦਰਾ
ਸੁਖਮਿੰਦਰ ਭੰਗੂ
ਲੁਧਿਆਣਾ 3 ਨਵੰਬਰ 2026
ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਸੁਖਵਿੰਦਰ ਸਿੰਘ ਬਿੰਦਰਾ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੂੰ ਪੰਜਾਬ ਵਿੱਚ ‘ਨਸ਼ਾ ਮੁਕਤ ਭਾਰਤ ਅਭਿਆਨ’ ਲਈ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿੰਦਰਾ ਵੀ ਇਸ ਮੁਹਿੰਮ ਤਹਿਤ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜਾਗਰੂਕਤਾ ਫੈਲਾਉਣ ਲਈ ਪੂਰੀ ਤਰ੍ਹਾਂ ਸਰਗਰਮ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁਹਿੰਮ ਨੂੰ ਸੂਬੇ ਦੇ ਹਰ ਜ਼ਿਲ੍ਹੇ ਤੱਕ ਪਹੁੰਚਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਡਿਸਟ੍ਰਿਕਟ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ। ਇਹ ਕੋਆਰਡੀਨੇਟਰ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀਆਂ ਗਤੀਵਿਧੀਆਂ ਨੂੰ ਤਾਲਮੇਲ ਦੇਣ ਅਤੇ ਉਨ੍ਹਾਂ ਨੂੰ ਸਹਿਯੋਗ ਮੁਹੱਈਆ ਕਰਵਾਉਣ ਦਾ ਕੰਮ ਕਰਨਗੇ। ਦੱਸ ਦਈਏ ਕਿ ਬਿੰਦਰਾ ਵੱਲੋਂ ਪਹਿਲਾਂ ਵੀ ਪੰਜਾਬ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਡੇ ਪੱਧਰ ’ਤੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜੋੜਨ ਵਾਲੇ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ।
ਪਹਿਲਾਂ ਪ੍ਰੋਗਰਾਮ ਜਨਵਰੀ 2025 'ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਲੁਧਿਆਣਾ 'ਚ ਕਰਵਾਇਆ ਗਿਆ ਸੀ ਅਤੇ ਦੂਜਾ ਪ੍ਰੋਗਰਾਮ ਨਵੰਬਰ 2025 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ 'ਚ ਕਰਵਾਇਆ ਗਿਆ। ਇਨ੍ਹਾਂ ਦੋਵਾਂ ਪ੍ਰੋਗਰਾਮਾਂ 'ਚ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੇ ਭਾਗ ਗਿਆ ਅਤੇ ਲੱਖਾਂ ਦੀ ਗਿਣਤੀ 'ਚ ਨੌਜਵਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਨਲਾਈਨ ਜੁੜੇ। ਇਨ੍ਹਾਂ ਦੋਵਾਂ ਪ੍ਰੋਗਰਾਮਾਂ 'ਚ ਮਾਨਯੋਗ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੌਜੂਦ ਰਹੇ। ਅੱਗੇ ਵੀ ਅਜਿਹੇ ਵੀ ਪ੍ਰੋਗਰਾਮ ਜਾਰੀ ਰਹਿਣਗੇ।
ਅੱਗੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ।
ਉਨ੍ਹਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦ੍ਰਿੜ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।
- Download Babushahi App
-
-