ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਪੰਜਾਬੀ ਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਕੁਰਬਾਨੀਆਂ ਦਿੱਤੀਆਂ- ਸੁਖਬੀਰ ਬਾਦਲ
ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੂਲੇਪੁਰ ਦੇ ਘਰ ਪਹੁੰਚੇ
ਰਜਿੰਦਰ ਨਗਰ ਬੈਂ ਦੇ ਸਾਬਕਾ ਪੰਚ ਗੁਰਪ੍ਰੀਤ ਸਿੰਘ ਭਾਜਪਾ ਛੱਡ ਕੇ ਅਤੇ ਸੁਖਚੈਨ ਸਿੰਘ ਮੁਲੇਪੁਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਫਤਿਹਗੜ੍ਹ ਸਾਹਿਬ 03 ਨਵੰਬਰ (ਗੁਰਪ੍ਰੀਤ ਸਿੰਘ ਜਖਵਾਲੀ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਐਸਸੀ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੂਲੇਪੁਰ ਦੇ ਘਰ ਪਹੁੰਚੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਲੋਕ ਭਲੀ ਭਾਂਤ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹਰੇਕ ਵਰਗ ਦੇ ਲੋਕਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਹੁਣ ਵੀ ਸਰਕਾਰ ਬਣਨ ਉਪਰੰਤ ਪਾਰਟੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਯੋਗਤਾ ਅਨੁਸਾਰ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸਿਰਫ ਤੇ ਸਿਰਫ ਝੂਠ ਅਤੇ ਗੱਪਾਂ ਹੀ ਮਾਰ ਸਕਦੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਨੂੰ ਖੁਸ਼ਹਾਲ ਅਤੇ ਵਿਕਸਿਤ ਕਰਨ ਵਾਸਤੇ ਕੰਮ ਕਰਨ ਦਾ ਰਿਹਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਧਰਮਿੰਦਰ ਸਿੰਘ ਮੂਲੇਪੁਰ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਹਨ ਜੋ ਪਾਰਟੀ ਨੂੰ ਮਜਬੂਤ ਕਰਨ ਲਈ ਕੰਮ ਕਰ ਰਹੇ ਹਨ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਐਸਸੀ ਵਰਗ ਦੇ ਲੋਕ ਜਾਣਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਿਨਾਂ ਕਿਸੇ ਭੇਦ ਭਾਵ ਤੋਂ ਹਮੇਸ਼ਾ ਹਰੇਕ ਵਰਗ ਦੀ ਹੱਕਾਂ ਦੀ ਰੱਖਿਆ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਅੰਦਰ ਵੀ ਪਾਰਟੀ ਆਪਣੇ ਇਸੇ ਤਰ੍ਹਾਂ ਹਰੇਕ ਵਰਗ ਦੇ ਲੋਕਾਂ ਦੀਆਂ ਮੰਗਾਂ ਲਈ ਕੰਮ ਕਰਦੀ ਰਹੇਗੀ।ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਲੋਕਾਂ ਦੇ ਅੰਦਰ ਬਹੁਤ ਮਕਬੂਲ ਹੋ ਚੁੱਕੀ ਹੈ ਅਤੇ ਲੋਕ ਹੁਣ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜੇ ਹੋ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਹੈ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਮੁੱਚਾ ਜੀਵਨ ਪੰਜਾਬ ਦੀ ਬੇਹਤਰੀ ਲਈ ਲਗਾਇਆ ਹੈ ਅਤੇ ਸਰਦਾਰ ਸੁਖਬੀਰ ਬਾਦਲ ਆਪਣੇ ਪਿਤਾ ਦੇ ਨਕਸ਼ੇ ਕਦਮ ਤੇ ਚੱਲਦਿਆਂ ਪੰਜਾਬ ਨੂੰ ਹੋਰ ਅੱਗੇ ਲੈ ਕੇ ਜਾਣਗੇ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਅੰਦਰ ਮੁੜ ਤੋਂ ਵਿਕਾਸ ਦੀ ਹਨੇਰੀ ਚੱਲੇਗੀ।
ਇਸ ਮੌਕੇ ਧਰਮਿੰਦਰ ਸਿੰਘ ਮੂਲੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਐਸ ਸੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਸਕੀਮਾਂ ਬਣਾਈਆਂ ਹਨ ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੁੱਚਾ ਐਸੀ ਵਰਗ ਪਾਰਟੀ ਦੀ ਸਰਕਾਰ ਬਣਨ ਵਿੱਚ ਅਹਿਮ ਯੋਗਦਾਨ ਪਾਵੇਗਾ। ਉਹਨਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਆਪਣੇ ਘਰ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸ਼ੇਸ਼ ਗੱਲਬਾਤ ਵੀ ਕੀਤੀ।
ਇਸ ਮੌਕੇ ਰਜਿੰਦਰ ਨਗਰ ਬੈਂ ਦੇ ਸਾਬਕਾ ਪੰਚ ਗੁਰਪ੍ਰੀਤ ਸਿੰਘ ਭਾਜਪਾ ਛੱਡ ਕੇ ਅਤੇ ਸੁਖਚੈਨ ਸਿੰਘ ਮੂਲੇਪੁਰ ਆਮ ਆਦਮੀ ਪਾਰਟੀ ਛੱਡਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸਾਮਿਲ ਹੋਏ ਜਿਨਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।
ਇਸ ਮੌਕੇ ਸਤਵਿੰਦਰ ਸਿੰਘ ਕਾਲਾ ਬਡਾਲੀ ਮਾਈ ਕੀ ਸੀਨੀਅਰ ਅਕਾਲੀ ਆਗੂ,ਜਰਨੈਲ ਸਿੰਘ ਖਾਲਸਾ ਪ੍ਰਧਾਨ ਬੀਸੀ ਸਿੰਘ,ਮਨਪ੍ਰੀਤ ਸਿੰਘ ਸ਼ਾਹਪੁਰ ਦਫ਼ਤਰ ਇੰਚਾਰਜ,ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸਸੀ ਵਿੰਗ,ਸੁਖਦੀਪ ਸਿੰਘ ਮੂਲੇਪੁਰ ਸਰਕਲ ਪ੍ਰਧਾਨ ਮੂਲੇਪੁਰ,ਤੇਜਿੰਦਰ ਸਿੰਘ ਯੂਥ ਜਨਰਲ ਸਕੱਤਰ ਪੰਜਾਬ,ਹਰਪ੍ਰੀਤ ਸਿੰਘ ਤਲਾਣੀਆਂ ਸੰਦੀਪ ਸਿੰਘ,ਦਿਲਪ੍ਰੀਤ ਸਿੰਘ,ਵਰਿੰਦਰ ਸਿੰਘ,ਬਲਵੀਰ ਸਿੰਘ ,ਬਖਸੀਸ ਸਿੰਘ ,ਦਰਬਾਰਾ ਸਿੰਘ,ਅਮਨਪ੍ਰੀਤ ਸਿੰਘ ,ਮਨਦੀਪ ਸਿੰਘ,ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।
- Download Babushahi App
-
-