ਹਾਈ ਕੋਰਟ ਦੇ ਨਿਰਦੇਸ਼: ਦਲਜੀਤ ਸਿੰਘ ਦਾ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ
ਸੈਕਟਰ 25 'ਚ ਕੀਤਾ ਜਾਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ, 3 ਨਵੰਬਰ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਅੱਜ ਇੱਕ ਮਹੱਤਵਪੂਰਨ ਹੁਕਮ ਜਾਰੀ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨਾਲ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਮ੍ਰਿਤਕ ਦਲਜੀਤ ਸਿੰਘ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ (PGI) ਚੰਡੀਗੜ੍ਹ ਵਿਖੇ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅੰਤਿਮ ਸੰਸਕਾਰ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਭਰਾ ਦੀ ਮੌਤ ਦੀ ਸੀਬੀਆਈ ਜਾਂਚ, ਪੀਜੀਆਈ ਵਿੱਚ ਨਿਰਪੱਖ ਪੋਸਟਮਾਰਟਮ ਅਤੇ ਪਰਿਵਾਰ ਨੂੰ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਅਹਿਮ ਨਿਰਦੇਸ਼ ਜਾਰੀ ਕੀਤੇ ਹਨ।
- Download Babushahi App
-
-