BREAKING- ਕੇਵਲ ਢਿੱਲੋਂ ਨੇ ਭਾਜਪਾ ਦੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ
ਪਾਰਟੀ ਦੀ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੋਈ ਚਰਚਾ
Babushahi Network
ਚੰਡੀਗੜ੍ਹ/ਦਿੱਲੀ, 3 ਨਵੰਬਰ 2026- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਵਿੱਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਪਾਰਟੀ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਤੇ ਜਥੇਬੰਦਕ ਤਰਜੀਹਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਭਾਜਪਾ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ, ਜਨਤਕ ਪ੍ਰੋਗਰਾਮਾਂ, ਲੋਕ ਸੰਪਰਕ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਕੌਮੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਪਾਰਟੀ ਵੱਲੋਂ ਕੀਤੇ ਗਏ ਪ੍ਰੋਗਰਾਮਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਰਚਾ ਕੀਤੀ।
ਇਸ ਮੌਕੇ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਵਿਸਥਾਰ ਦੇਣ, ਬੂਥ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਵਧਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਮੁਲਾਕਾਤ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਅਤੇ ਚੋਣ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਪੰਜਾਬ ਵਿੱਚ ਭਾਜਪਾ ਦੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕਰਨ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵੀ ਚਰਚਾ ਕੀਤੀ ਗਈ।
- Download Babushahi App
-
-