ਹਲਕਾ ਜਗਰਾਉਂ ਦੀ ਯੂਥ ਮਿਲਣੀ ਵਿੱਚ ਨੌਜਵਾਨਾਂ ਦਾ ਭਾਰੀ ਇਕੱਠ, ਐਸ.ਆਰ. ਕਲੇਰ ਦੀ ਅਗਵਾਈ ਹੇਠ ਦਿਖਿਆ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ
ਜਗਰਾਉਂ, 4 ਨਵੰਬਰ ( ਦੀਪਕ ਜੈਨ ) ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਜਗਰਾਉਂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਸ. ਐਸ.ਆਰ. ਕਲੇਰ ਦੀ ਅਗਵਾਈ ਵਿੱਚ ਯੂਥ ਮਿਲਣੀ ਕਰਵਾਈ ਗਈ। ਇਸ ਮੌਕੇ ਨੌਜਵਾਨਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਪੰਜਾਬ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਪ੍ਰੇਰਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ. ਐਸ.ਆਰ. ਕਲੇਰ ਨੇ ਕਿਹਾ ਕਿ ਯੂਥ ਮਿਲਣੀ ਵਿੱਚ ਹੋਇਆ ਇਹ ਠਾਠਾਂ ਮਾਰਦਾ ਇਕੱਠ ਨੌਜਵਾਨ ਆਗੂ ਸੰਦੀਪ ਸਿੰਘ ਮੱਲ੍ਹਾ, ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਚੱਕਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਸ਼ੁਭ ਸੰਕੇਤ ਹੈ। ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਨੌਜਵਾਨਾਂ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਨੌਜਵਾਨ ਅੱਜ ਵੀ ਰੁਜ਼ਗਾਰ ਦੀ ਭਾਲ ਵਿੱਚ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬ ਦੀ ਨੌਜਵਾਨੀ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ।
ਇਸ ਮੌਕੇ ਸ. ਕਲੇਰ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪੋ-ਆਪਣੇ ਸਰਕਲਾਂ ਵਿੱਚੋਂ ਵੱਡੇ ਕਾਫ਼ਲਿਆਂ ਸਮੇਤ ਪਹੁੰਚ ਕੇ ਯੂਥ ਮਿਲਣੀ ਨੂੰ ਸਫ਼ਲ ਬਣਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ SGPC ਮੈਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜਿਲਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜੱਟ ਗਰੇਵਾਲ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਤਜਿੰਦਰ ਸਿੰਘ ਕੰਨੀਆਂ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਓਂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਗੁਰਫਤਿਹ ਸਿੰਘ ਗਰੇਵਾਲ ,ਐਸ ਸੀ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ ਸੀ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਯੂਥ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ (ਲੱਖਾ)ਚਕਰ, ਆਈ ਟੀ ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਸੇਖੋਂ, ਆਈ ਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਵਿਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੌਬੀ, ਜਤਿੰਦਰ ਸਿੰਘ ਸਿੱਧਵਾਂ ਖੁਰਦ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਸਰਪੰਚ ਜਸਵੀਰ ਸਿੰਘ ਦੇਹੜਕਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਜਗਰਾਉਂ ਵਿਖੇ ਹਲਕਾ ਇੰਚਾਰਜ ਸ਼੍ਰੀ ਐਸ.ਆਰ.ਕਲੇਰ ਜੀ ਦੀ ਅਗਵਾਈ ਵਿੱਚ ਹੋਈ ਯੂਥ ਮਿਲਣੀ ਦੌਰਾਨ ਨੌਜਵਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਨੌਜਵਾਨਾਂ ਦਾ ਇਹ ਉਤਸ਼ਾਹ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਅਤੇ ਪੰਜਾਬ ਪ੍ਰਤੀ ਜਜ਼ਬੇ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨੌਜਵਾਨਾਂ ਦੇ ਹੱਕਾਂ, ਸੁਨਹਿਰੀ ਭਵਿੱਖ ਅਤੇ ਬਿਹਤਰ ਪੰਜਾਬ ਲਈ ਵਚਨਬੱਧ ਰਿਹਾ ਹੈ ਅਤੇ ਅੱਗੇ ਵੀ ਹਰ ਕਦਮ ’ਤੇ ਨੌਜਵਾਨਾਂ ਦੇ ਨਾਲ ਡਟ ਕੇ ਖੜ੍ਹਾ ਰਹੇਗਾ।
ਇਸ ਮੌਕੇ ਰਖਵਿੰਦਰ ਸਿੰਘ ਗਾਬੜੀਆ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਪੰਜਾਬ ਯੂਥ ਅਕਾਲੀ ਦਲ, ਜਸਪ੍ਰੀਤ ਸਿੰਘ ਯੂਥ ਅਕਾਲੀ ਦਲ ਪ੍ਰਧਾਨ ਜਗਰਾਓ, ਸੰਦੀਪ ਸਿੰਘ ਮੱਲ੍ਹਾ ਸੀਨੀਅਰ ਯੂਥ ਆਗੂ, ਅਕਾਸ਼ਦੀਪ ਸਿੰਘ ਭੱਠਲ ਕੋਰ ਕਮੇਟੀ ਮੈਂਬਰ, ਸੁੱਖਪ੍ਰੀਤ ਸਿੰਘ ਕੈਹਲੇ ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ, ਚਰਨਜੀਤ ਸਿੰਘ ਗਰੇਵਾਲ, ਜਤਿੰਦਰ ਸਿੰਘ ਖਾਲਸਾ ਬੁਲਾਰਾ ਪੰਜਾਬ, ਗੁਰਜੀਤ ਸਿੰਘ, ਸਤਨਾਮ ਸਿੰਘ ਕੇਹਲੇ ਕੌਰ ਕਮੇਟੀ ਮੈਂਬਰ ਯੂਥ ਅਕਾਲੀ ਦਲ, ਰੋਮੀ ਯੂਥ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਬੱਸੂਵਾਲ, ਜਸਵੰਤ ਸਿੰਘ ਪੱਤੀ ਮੁਲਤਾਨੀ, ਪ੍ਰਧਾਨ ਗੁਰਵਿੰਦਰ ਤਰਫ ਕੋਟਲੀ, ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਕੋਠੇ ਅੱਠ ਚੱਕ , ਨੰਬਰਦਾਰ ਜਗਦੇਵ ਸਿੰਘ ਕਾਕਾ ਲੰਮੇ, ਭਾਵਖੰਡਨ ਸਿੰਘ ਗਿੱਦੜਵਿੰਡੀ, ਗੁਰਬਚਨ ਸਿੰਘ ਬਾਘੀਆ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਬਲਰਾਜ ਸਿੰਘ ਗਰੇਵਾਲ ਲੀਲਾਂ, ਸਰਬਜੀਤ ਸਿੰਘ ਕੰਨਗੋ ਸ਼ੇਰਪੁਰ ਕਲਾਂ, ਸਾਬਕਾ ਸਰਪੰਚ ਨਿਰਭੈ ਸਿੰਘ ਅਲ਼ੀਗੜ੍ਹ, ਪ੍ਰਧਾਨ ਮਨਜੀਤ ਸਿੰਘ ਬਿੱਟੂ, ਪ੍ਰਧਾਨ ਮਿੰਟੂ ਸਵੱਦੀ, ਸਾਬਕਾ ਸਰਪੰਚ ਬੂਟਾ ਸਿੰਘ ਬੁਰਜ ਕੁਲਾਰਾ , ਸਾਬਕਾ ਸਰਪੰਚ ਨਿਰਮਲ ਸਿੰਘ ਬੁਰਜ਼ ਕੁਲਾਰਾ, ਬਲਵੰਤ ਸਿੰਘ ਬਾਦਲ ਹਠੂਰ, ਪ੍ਰਧਾਨ ਜਗਜੀਤ ਸਿੰਘ ਡੱਲ੍ਹਾ, ਸੀਨੀਅਰ ਅਕਾਲੀ ਆਗੂ ਬਿੱਟੂ ਸਿੱਧੂ ਡੱਲਾ, ਸਾਬਕਾ ਸਰਪੰਚ ਸੁਖਵੀਰ ਸਿੰਘ ਰਾਜੂ ਡਾਗੀਆਂ, ਜਸਵੰਤ ਸਿੰਘ ਗਰੇਵਾਲ ਗਾਲਿਬ, ਜਗਜੀਤ ਸਿੰਘ ਨਬਰਦਾਰ ਗਾਲਿਬ, ਭੁਪਿੰਦਰ ਸਿੰਘ ਗਿੱਲ ਗਾਲਿਬ, ਪ੍ਰਧਾਨ ਸਤਨਾਮ ਸਿੰਘ ਜਗਰਾਓਂ, ਕਮਲਦੀਪ ਸਿੰਘ ਜਗਰਾਓਂ, ਵਿੱਕੀ ਗਾਲਿਬ, ਪ੍ਰਧਾਨ ਜਤਿੰਦਰ ਸਿੰਘ ਕਲੇਰ, ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਗਾਲਿਬ ਖੁਰਦ, ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਖੇਲਾਂ, ਪ੍ਰਧਾਨ ਜੈਪਾਲ ਸਿੰਘ ਸ਼ੇਰਪੁਰ ਕਲਾ, ਪ੍ਰਧਾਨ ਸਿਮਰਨ ਬਾਵਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਜਗਤਾਰ ਸਿੰਘ ਕੋਠੇ ਅੱਠ ਚੱਕ, ਅਵਤਾਰ ਸਿੰਘ ਬਿੱਲਾ, ਯੂਥ ਆਗੂ ਅਰਸ਼ ਡੱਲਾ, ਸਰਵੇਸ਼ ਮਾਣੂਕੇ, ਸੁਖਮੰਦਰ ਮਾਣੂਕੇ,ਪ੍ਰਧਾਨ ਹਰਕੀਰਤ ਸਿੰਘ ਸਿੱਧਵਾਂ,ਪ੍ਰਧਾਨ ਰਿੰਕੂ ਅਮਰਗੜ੍ਹ ਕਲੇਰ, ਸਰਤਾਜ ਸਿੰਘ ਗਾਲਿਬ ਰਣ ਸਿੰਘ, ਜਸਪ੍ਰੀਤ ਸਿੰਘ ਚੀਮਾ, ਜਗਤਾਰ ਸਿੰਘ ਤਾਰੀ ਕੋਠੇ ਅੱਠ ਚੱਕ, ਪ੍ਰਿਤਪਾਲ ਸਿੰਘ ਮੱਲ੍ਹਾ, ਪ੍ਰਧਾਨ ਸੁੱਖੂ ਜਗਰਾਓਂ, ਮਨਦੀਪ ਸਿੰਘ ਸਿੱਧਵਾਂ, ਗੁਰਨਾਮ ਸਿੰਘ ਕੋਠੇ ਸ਼ੇਰਜੰਗ, ਬਲਜਿੰਦਰ ਸਿੰਘ ਅਖਾੜਾ, ਗੁਰਦੀਪ ਸਿੰਘ ਬੁਜ਼ਗਰ, ਗੁਰਵਿੰਦਰ ਜੋਜੋ, ਬੂਟਾ ਸਿੰਘ ਮਾਣੂਕੇ, ਜਸਵੰਤ ਸਿੰਘ DMR ਲੰਮੇ , ਨੇਕ ਸਿੰਘ ਲੰਮੇ, ਗਮਦੂਰ ਸਿੰਘ ਲੰਮੇ ਤੇ ਹੋਰ ਆਗੂ ਹਾਜ਼ਰ ।
- Download Babushahi App
-
-