ਬਲਵਿੰਦਰ ਸਿੰਘ ਨੇ ਥਾਣਾ ਸਰਾਭਾ ਨਗਰ ਦੇ ਨਵੇਂ SHO ਵਜੋਂ ਸੰਭਾਲਿਆ ਚਾਰਜ
- ਕਿਹਾ! ਨਸ਼ੇ ਵੇਚਣ ਵਾਲੇ ਤੇ ਹੋਰ ਮਾੜੇ ਅਨਸਰਾਂ ’ਤੇ ਕੱਸਿਆ ਜਾਵੇਗਾ ਸ਼ਿਕੰਜਾ
ਸੁਖਮਿੰਦਰ ਭੰਗੂ
ਲੁਧਿਆਣਾ, 04 ਨਵੰਬਰ 2026- ਵੱਖ-ਵੱਖ ਥਾਣਾ ਮੁਖੀਆਂ ਦੇ ਹੋਏ ਤਬਾਦਲਿਆਂ ’ਚ ਥਾਣਾ ਸਰਾਭਾ ਨਗਰ ਵਿਖੇ ਬਤੌਰ ਐੱਸ ਐੱਚ ਓ ਬਲਵਿੰਦਰ ਸਿੰਘ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਇਸ ਮੌਕੇ ਇੰਸਪੈਕਟਰ ਬਹਾਦੁਰ ਸਿੰਘ ਮਾਨ (ਸੇਵਾ ਮੁਕਤ), ਉੱਘੇ ਆਗੂ ਬਿਕਰਮ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ਮਾਨ ਵੱਲੋਂ ਐੱਸ ਐੱਚ ਓ ਬਲਵਿੰਦਰ ਸਿੰਘ ਨੂੰ ਗੁਲਦਸਤਾ ਭੇਂਟ ਕਰਦਿਆਂ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਨਵ-ਨਿਯੁਕਤ ਥਾਣਾ ਮੁਖੀ ਨੇ ਕਿਹਾ ਕਿ ਥਾਣਾ ਸਰਾਭਾ ਨਗਰ ਅਧੀਨ ਆਉਂਦੇ ਸਾਰੇ ਇਲਾਕਿਆਂ ਦੇ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਢੁਕਵਾਂ ਹੱਲ ਕੀਤਾ ਜਾਵੇ ਤੇ ਨਾਲ਼ ਹੀ ਪੁਲਿਸ ਦੇ ਸਰੋਤਾਂ ਤੋਂ ਪਿੰਡਾਂ ਤੇ ਇਲਾਕੇ ਦੇ ਰਿਪੋਰਟ ਲਈ ਜਾ ਰਹੀ ਹੈ।
ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਥਾਣਾ ਸਰਾਭਾ ਨਗਰ ਅਧੀਨ ਆਉਂਦੇ ਇਲਾਕਿਆਂ ਵਿੱਚ ਨਸ਼ਿਆਂ ਦੇ ਵਪਾਰੀਆਂ ਨੂੰ ਜ਼ੀਰੋ ਟੋਲਰੈਂਸ ਪਾਲਿਸੀ ਤਹਿਤ ਕਾਬੂ ਕਰਕੇ ਪਰਚੇ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਬੇਝਿੱਜਕ ਥਾਣੇ ਆ ਕੇ ਮੈਨੂੰ ਮਿਲ ਸਕਦੇ ਹਨ। ਥਾਣਾ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਿੱਢੀ ਮੁਹਿੰਮ ਵਿਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਵਿਚੋਂ ਕੱਢਿਆ ਜਾ ਸਕੇ।
- Download Babushahi App
-
-