ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਸਦਮਾ, ਛੋਟੇ ਭਰਾ ਦਾ ਦੇਹਾਂਤ
ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਇਲਾਕੇ ਵਿੱਚ ਸੋਗ ਦੀ ਲਹਿਰ; 6 ਨਵੰਬਰ ਨੂੰ ਹੋਵੇਗਾ ਅੰਤਿਮ ਸੰਸਕਾਰ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,4 ਨਵੰਬਰ 2026- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ,ਜਦੋਂ ਉਨ੍ਹਾਂ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ (ਸਪੁੱਤਰ ਸਾਬਕਾ ਚੇਅਰਮੈਨ ਸਵ. ਬਲਬੀਰ ਸਿੰਘ) ਦਾ ਬੁੱਧਵਾਰ ਸਵੇਰੇ ਅਚਾਨਕ ਦੇਹਾਂਤ ਹੋ ਗਿਆ।ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪਰਿਵਾਰ,ਰਿਸ਼ਤੇਦਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਅਨੁਸਾਰ,ਹਰਵਿੰਦਰ ਸਿੰਘ ਗੋਹਲਵੜ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 6 ਨਵੰਬਰ, ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਗੋਹਲਵੜ ਦੇ ਸਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਮ੍ਰਿਤਕ ਆਪਣੇ ਪਿੱਛੇ ਮਾਤਾ,ਧਰਮ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ।ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਮੁੱਚੇ ਪਰਿਵਾਰ ਨਾਲ ਵੱਖ-ਵੱਖ ਰਾਜਸੀ,ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।ਦੁੱਖ ਸਾਂਝਾ ਕਰਨ ਵਾਲਿਆਂ ਨੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
- Download Babushahi App
-
-