SPECIAL SUMMARY REVISION: SSR ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਨਵੰਬਰ 2026- ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।
ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ *25,332* ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ *39* ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।
*ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।*
ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
- Download Babushahi App
-
-