ਵਿਨੈ ਬੁਬਲਾਨੀ ਨੇ ਕਮਿਸ਼ਨਰ ਰੂਪਨਗਰ ਮੰਡਲ ਦਾ ਅਹੁਦਾ ਸੰਭਾਲਿਆ
ਰੂਪਨਗਰ, 6 ਨਵੰਬਰ: ਸ੍ਰੀ ਵਿਨੈ ਬੁਬਲਾਨੀ ਆਈ ਏ ਐੱਸ ਨੇ ਵੀਰਵਾਰ ਨੂੰ ਕਮਿਸ਼ਨਰ,ਰੂਪਨਗਰ ਮੰਡਲ ਦਾ ਅਹੁਦਾ ਸੰਭਾਲਿਆ। ਇਸ ਮੌਕੇ ਰੂਪਨਗਰ ਪੁਲਿਸ ਵੱਲੋਂ ਕਮਿਸ਼ਨਰ, ਰੂਪਨਗਰ ਮੰਡਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਸ੍ਰੀ ਵਿਨੈ ਬੁਬਲਾਨੀ ਆਈ ਏ ਐੱਸ ਕਮਿਸ਼ਨਰ, ਪਟਿਆਲਾ ਮੰਡਲ ਦੇ ਨਾਲ ਵਾਧੂ ਚਾਰਜ ਕਮਿਸ਼ਨਰ,ਰੂਪਨਗਰ ਮੰਡਲ ਸਮੇਤ ਸਕੱਤਰ ਮਾਲ ਤੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੰਡਲ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮਾਂਬੱਧ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ, ਐਸ ਐਸ ਪੀ ਸ ਮਨਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
- Download Babushahi App
-
-