ਸਤਨਾਮ ਸਿੰਘ ਸੰਧੂ ਦੁਆਰਾ ਲਿਖੀ ਗਈ ਨਵੀਂ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 6 ਨਵੰਬਰ, 2026: ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਇੱਕ ਵਿਸ਼ੇਸ਼ ਸਾਹਿਤਕ ਅਤੇ ਧਾਰਮਿਕ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੁਆਰਾ ਲਿਖੀ ਗਈ ਨਵੀਂ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਰਸਮੀ ਤੌਰ 'ਤੇ ਲੋਕ ਅਰਪਣ ਕੀਤੀ ਗਈ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਿੱਖ ਜਗਤ ਦੀਆਂ ਅਹਿਮ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਪੁਸਤਕ ਰਿਲੀਜ਼ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਥਕ ਵਿਦਵਾਨਾਂ ਅਤੇ ਹੋਰ ਪ੍ਰਮੁੱਖ ਹਸਤੀਆਂ ਦੀ ਹਾਜ਼ਰੀ ਵਿੱਚ ਨਿਭਾਈ।
- Download Babushahi App
-
-