ਹਲਕਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ,
ਆਮ ਆਦਮੀ ਪਾਰਟੀ ਦੇ ਆਗੂ ਹਰਦਿਆਲ ਸਿੰਘ ਗਜ਼ਨੀਪੁਰ ਅਕਾਲੀ ਦਲ ਵਿੱਚ ਸ਼ਾਮਲ
ਗੁਰਬਚਨ ਸਿੰਘ ਬਬੇਹਾਲੀ ਦੀ ਅਗਵਾਈ ਹੇਠ ਫੜਿਆ ਅਕਾਲੀ ਦਲ ਦਾ ਪੱਲਾ
ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ: ਹਲਕਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਜੁੜੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੇ ਇਹ ਸ਼ਮੂਲੀਅਤ ਹਲਕਾ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਗੁਰਬਚਨ ਸਿੰਘ ਬਬੇਹਾਲੀ ਦੀ ਅਗਵਾਈ ਹੇਠ ਕੀਤੀ।
ਇਸ ਮੌਕੇ ਗੁਰਬਚਨ ਸਿੰਘ ਬਬੇਹਾਲੀ ਨੇ ਹਰਦਿਆਲ ਸਿੰਘ ਗਜ਼ਨੀਪੁਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੋਕੇ ਤੇ ਹਰਦਿਆਲ ਸਿੰਘ ਗਜ਼ਨੀਪੁਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
- Download Babushahi App
-
-