ਪਰਮਿੰਦਰ ਝੋਟੇ ਦਾ ਇਸ ਤਰੀਖ਼ ਨੂੰ ਹੋਵੇਗਾ ਅੰਤਿਮ ਸੰਸਕਾਰ
Prab
ਮਾਨਸਾ 7 ਨਵੰਬਰ 2026: ਪਰਮਿੰਦਰ ਝੋਟੇ ਦੀ ਮੌਤ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਫ੍ਰੀਜ਼ਰ ਵਿੱਚ ਰੱਖੀ ਮ੍ਰਿਤਕ ਦੇਹ ਦਾ ਅੱਜ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ। ਇਹ ਪੋਸਟਮਾਰਟਮ CBI ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਹੁਣ ਪਰਿਵਾਰ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਾਣਕਾਰੀ ਅਨੁਸਾਰ, 13 ਅਕਤੂਬਰ ਨੂੰ ਪਰਮਿੰਦਰ ਝੋਟੇ ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੁਰੱਖਿਅਤ ਰੱਖਣ ਲਈ ਫ੍ਰੀਜ਼ਰ ਵਿੱਚ ਰੱਖਿਆ ਗਿਆ ਸੀ। ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਦੇਹ ਦੇ ਬਹੁਤ ਜ਼ਿਆਦਾ ਜੰਮ ਜਾਣ ਕਾਰਨ ਡਾਕਟਰਾਂ ਨੂੰ ਪੋਸਟਮਾਰਟਮ ਕਰਨ ਵਿੱਚ ਮੁਸ਼ਕਲ ਆ ਰਹੀ ਸੀ। ਇਸ ਲਈ ਮ੍ਰਿਤਕ ਦੇਹ ਨੂੰ ਆਮ ਤਾਪਮਾਨ 'ਤੇ ਲਿਆਉਣ ਲਈ ਸਮਾਂ ਲੱਗਿਆ, ਜਿਸ ਤੋਂ ਬਾਅਦ ਅੱਜ ਦੁਪਹਿਰ ਕਰੀਬ 2 ਵਜੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਕੀਤੀ ਗਈ।
8 ਨਵੰਬਰ ਨੂੰ ਹੋਵੇਗਾ ਅੰਤਿਮ ਸੰਸਕਾਰ
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, 8 ਨਵੰਬਰ ਦਿਨ ਐਤਵਾਰ ਸਵੇਰੇ ਕਰੀਬ 5 ਵਜੇ ਪਰਮਿੰਦਰ ਝੋਟੇ ਦੀ ਮ੍ਰਿਤਕ ਦੇਹ PGI ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਕੀਤੀ ਜਾਵੇਗੀ। ਇਸ ਤੋਂ ਬਾਅਦ ਸਵੇਰੇ 11 ਤੋਂ 12 ਵਜੇ ਦੇ ਦਰਮਿਆਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਅੰਤਿਮ ਸੰਸਕਾਰ ਮਾਨਸਾ ਵਿੱਚ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ ਕੀਤਾ ਜਾਵੇਗਾ।
ਸੰਸਕਾਰ ਨੂੰ ਲੈ ਕੇ ਫੈਲ ਰਹੀਆਂ ਫੇਕ ਖ਼ਬਰਾਂ
ਇਸ ਦੌਰਾਨ ਸੋਸ਼ਲ ਮੀਡੀਆ 'ਤੇ ਪਰਮਿੰਦਰ ਝੋਟੇ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਕਈ ਗਲਤ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਕੁਝ ਥਾਵਾਂ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਕਰ ਦਿੱਤਾ ਗਿਆ ਹੈ, ਜਦਕਿ ਅਜਿਹਾ ਨਹੀਂ ਹੈ।
- Download Babushahi App
-
-