ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ 2026 ਦਾ ਆਯੋਜਿਨ*
ਬੰਗਾ 7 ਨਵੰਬਰ 2026 : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਦੀਵਾਲੀ ਦਾ ਤਿਉਹਾਰ ਦੀ ਖੁਸ਼ੀ ਵਿਚ “ਜਸ਼ਨ-ਏ-ਚਿਰਾਗ਼ਾਂ" ਦੀਵਾਲੀ ਫੈਸਟ 2026 ਦਾ ਆਯੋਜਨ ਕੀਤਾ ਗਿਆ । ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਾਂਝੇ ਤੌਰ ਤੇ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਫੈਸਟ ਦਾ ਆਯੋਜਨ ਕਰਨਾ ਸਕੂਲ ਦਾ ਸ਼ਲਾਘਾਯੋਗ ਉੱਦਮ ਹੈ । ਜਿਸ ਨਾਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਂਝੇ ਤੌਰ ਤੇ ਕੰਮ ਕਰਨ ਅਤੇ ਸਮਾਜ ਸੇਵਾ ਦੀ ਸਿੱਖਿਆ ਮਿਲਦੀ ਹੈ । ਸਕੂਲ ਵਿਚ ਆਯੋਜਿਤ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਅੰਦਰ ਪ੍ਰਬੰਧਕੀ ਕੰਮ ਕਰਨ , ਕਾਰੋਬਾਰ ਕਰਨ ਦੀ ਸਮਰੱਥਾ ਦਾ ਵਿਕਾਸ ਹੁੰਦਾ ਹੈ । ਸ. ਢਾਹਾਂ ਨੇ ਬੱਚਿਆਂ ਦੀ ਇਸ ਮਿਹਨਤ ਦੀ ਖੂਬ ਤਾਰੀਫ਼ ਕੀਤੀ ਅਤੇ ਸਾਰਿਆਂ ਨੂੰ ਸੁਰੱਖਿਅਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ । ਸਮਾਗਮ ਦੌਰਾਨ ਪ੍ਰਧਾਨ ਅਤੇ ਹੋਰ ਪ੍ਰਮੁੱਖ ਮਹਿਮਾਨ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ । ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ “ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ-2026 ਦੇ ਆਯੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ । ਮਹਿਮਾਨਾਂ ਨੇ ਵਿਦਿਆਰਥੀਆਂ ਦੇ ਇਸ ਸਿਰਜਣਾਤਮਕ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਫੇਟ ਵਿਚ ਰੰਗਾ-ਰੰਗ ਸੱਭਿਆਚਾਰਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਖਜ਼ਾਨਚੀ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਅਲਾਈਡ ਕਾਲਜ ਆਫ ਹੈਲਥ ਕੇਅਰ ਢਾਹਾਂ ਕਲੇਰਾਂ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਸ਼ਪਾਲ ਕੌਰ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
- Download Babushahi App
-
-