ਦੁਕਾਨਦਾਰਾਂ ਦੇ ਪਟਾਕੇ ਚੁੱਕਣ ਨੂੰ ਲੈ ਕੇ ਦੁਕਾਨਦਾਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਬਣੇ ਟਕਰਾਅ ਦੇ ਹਾਲਾਤ
ਰੋਹਿਤ ਗੁਪਤਾ
ਗੁਰਦਾਸਪੁਰ 8 ਨਵੰਬਰ
ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਕਲਾਨੌਰ ਵਿੱਚ ਪਟਾਕੇ ਵੇਚਣ ਵਾਲਿਆਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਪਿੰਡ ਦੇ ਸਰਪੰਚ ਜਤਿੰਦਰ ਗੋਰਾ ਅਤੇ ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਇੱਕ ਪੁਲਿਸ ਅਧਿਕਾਰੀ ਜੋ ਕਥਿਤ ਤੌਰ ਤੇ ਸ਼ਰਾਬ ਦੇ ਨਸ਼ੇ ਵਿੱਚ ਸੀ, ਨੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਤੋਂ ਪਟਾਕੇ ਚੁੱਕ ਲਏ ਜਿਸ ਤੋਂ ਬਾਅਦ ਇਹ ਸਭ ਪੁਲਿਸ ਅਧਿਕਾਰੀ ਨਾਲ ਦੁਕਾਨਦਾਰਾਂ ਦੀ ਹੋਈ ਬਹਿਸ ਤੇਜ਼ੀ ਨਾਲ ਝੜਪ ਵਿੱਚ ਬਦਲ ਗਈ। ਪਿੰਡ ਦੇ ਸਰਪੰਚ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਸ਼ਰਾਬ ਪੀ ਕੇ ਦੁਕਾਨਦਾਰਾਂ ਨਾਲ ਬਹਿਸ ਅਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।
ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਕਲਾਨੌਰ ਵਿੱਚ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਅਤੇ ਪੁਲਿਸ ਵਿਚਕਾਰ ਝੜਪ ਤੋਂ ਬਾਅਦ, ਦੁਕਾਨਦਾਰਾਂ ਅਤੇ ਪੁਲਿਸ ਵਿਚਕਾਰ ਬਹਿਸ ਅਤੇ ਟਕਰਾਅ ਦੇਖਿਆ ਗਿਆ। ਦੁਕਾਨਦਾਰਾਂ ਨੇ ਦੋਸ਼ ਲਗਾਇਆ ਹੈ ਕਿ ਸ਼ਰਾਬ ਦੇ ਨਸ਼ੇ ਵਿੱਚ ਪੁਲਸ ਕਰਮਚਾਰੀ ਦੁਕਾਨਾਂ ਤੋਂ ਪਟਾਕੇ ਚੁੱਕਣ ਲੱਗ ਪਏ ਜਦਕਿ ਜਦਕਿ ਪੁਲਿਸ ਮੁਲਾਜ਼ਮ ਨੇ ਦੋਸ਼ਾਂ ਦਾ ਸਖ਼ਤੀ ਨਾਲ ਇਸ ਗੱਲ ਦਾ ਖੰਡਨ ਕੀਤਾ। ਇਸ ਮੌਕੇ, ਐਸਐਚਓ ਅਮਨਦੀਪ ਸਿੰਘ ਨੇ ਕਿਹਾ ਕਿ ਪੂਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
- Download Babushahi App
-
-