ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਦੀ ਨਹੀਂ ਹੋਈ ਅੱਜ ਸੁਣਵਾਈ
ਸੰਸਥਾ ਦੇ ਵਕੀਲ ਨੇ ਦੱਸਿਆ ਕਾਰਨ
ਦਾਦੀ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਲਾਈ ਗਈ ਹੈ ਅਦਾਲਤ ਵਿੱਚ ਪੈਰੋਲ ਅਰਜ਼ੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ 10 ਨਵੰਬਰ
ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਸਰਦਾਰਨੀ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਚਾਚਾ ਸਰਦਾਰ ਹਰਜੀਤ ਸਿੰਘ ਅਤੇ ਮਾਤਾ ਜੀ ਦੇ ਦੋਹਤੇ ਸੁਖਮਨਜੀਤ ਸਿੰਘ ਦੀ ਪੈਰੋਲ ਲਈ ਅੱਜ ਅਰਜ਼ੀ ਦਾਇਰ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ਅੱਜ ਬ੍ਰਾਂਚ ਵਿੱਚ ਫਾਈਲ ਕਰ ਦਿੱਤੀ ਗਈ ਸੀ। ਪਰ ਸਟਾਫ਼ ਤੋਂ ਪਤਾ ਲੱਗਾ ਕਿ ਸਬੰਧਤ ਜੱਜ ਉਪਿੰਦਰਜੀਤ ਸਿੰਘ ਅੱਜ ਛੁੱਟੀ 'ਤੇ ਹਨ।
ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਜਿਸ ਜੱਜ ਵੱਲੋਂ ਟ੍ਰਾਇਲ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਸ ਤੋਂ ਇਲਾਵਾ ਕੋਈ ਹੋਰ ਜੱਜ ਇਸ ਅਰਜ਼ੀ ਨੂੰ ਸੁਣਵਾਈ ਲਈ ਨਹੀਂ ਲੈ ਸਕਦਾ। ਇਸ ਕਾਰਨ ਹੁਣ ਇਹ ਅਰਜ਼ੀ 12 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ 12 ਨਵੰਬਰ ਨੂੰ ਅਦਾਲਤ ਵਿੱਚ ਪੈਰੋਲ ਅਰਜ਼ੀ 'ਤੇ ਕਾਰਵਾਈ ਅੱਗੇ ਵਧੇਗੀ।
- Download Babushahi App
-
-