Babushahi.com ਦੀ 15ਵੀਂ ਵਰ੍ਹੇਗੰਢ ਮੌਕੇ ਕੇਕ ਕੱਟ ਕੇ ਮਨਾਈ ਖੁਸ਼ੀ, ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਨੂੰ ਦਿੱਤੀ ਵਧਾਈ
ਭਾਜਪਾ ਦੇ ਸੀਨੀਅਰ ਆਗੂ ਦੁਰਗੇਸ਼ ਸ਼ਰਮਾ, ਸਾਬਕਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਰਾਕੇਸ਼ ਸ਼ਰਮਾ, ਰਾਹੁਲ ਸ਼ਰਮਾ ਅਤੇ ਹੋਟਲ ਸਟਾਰ ਡੱਕ ਦੇ ਐਮ.ਡੀ. ਗੁਰਪ੍ਰੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
ਫਰੀਦਕੋਟ 11 ਨਵੰਬਰ (ਪ੍ਰਿੰਸ ਕੰਧਾਰੀ) ਬਾਬੂਸ਼ਾਹੀ ਡਾਟ ਕਾਮ ਦੀ 15ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕੇਕ ਕੱਟ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਸੰਸਥਾ ਦੇ 15 ਸਾਲਾਂ ਦੇ ਸਫ਼ਰ ਦੀ ਸ਼ਲਾਘਾ ਕੀਤੀ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੁਰਗੇਸ਼ ਸ਼ਰਮਾ, ਸਾਬਕਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਰਾਕੇਸ਼ ਸ਼ਰਮਾ, ਰਾਹੁਲ ਸ਼ਰਮਾ ਅਤੇ ਹੋਟਲ ਸਟਾਰ ਡੱਕ ਦੇ ਐਮ.ਡੀ. ਗੁਰਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਦੁਰਗੇਸ਼ ਸ਼ਰਮਾ ਨੇ ਫਰੀਦਕੋਟ ਤੋਂ ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਪੱਤਰਕਾਰੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸੇ ਤਰ੍ਹਾਂ ਹੋਟਲ ਸਟਾਰ ਡੱਕ ਦੇ ਐਮ.ਡੀ. ਗੁਰਪ੍ਰੀਤ ਸਿੰਘ ਨੇ ਵੀ ਬਾਬੂਸ਼ਾਹੀ ਡਾਟ ਕਾਮ ਦੀ 15ਵੀਂ ਵਰ੍ਹੇਗੰਢ ਦੀ ਖੁਸ਼ੀ ਸਾਂਝੀ ਕਰਦਿਆਂ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਬਾਬੂਸ਼ਾਹੀ ਡਾਟ ਕਾਮ ਨੇ ਪਿਛਲੇ 15 ਸਾਲਾਂ ਦੌਰਾਨ ਡਿਜੀਟਲ ਪੱਤਰਕਾਰੀ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਲੋਕਾਂ ਤੱਕ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਪਹੁੰਚਾਉਣ ਦੇ ਨਾਲ-ਨਾਲ ਸਮਾਜਿਕ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਉਜਾਗਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਸ ਮੌਕੇ ਪੱਤਰਕਾਰ ਪਰਵਿੰਦਰ ਸਿੰਘ ਕੰਧਾਰੀ ਨੇ ਬਾਬੂਸ਼ਾਹੀ ਡਾਟ ਕਾਮ ਦੇ ਐਡੀਟਰ ਬਲਜੀਤ ਬੱਲੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬੂਸ਼ਾਹੀ ਡਾਟ ਕਾਮ ਨਾਲ ਜੁੜ ਕੇ ਪੱਤਰਕਾਰੀ ਦੇ ਖੇਤਰ ਵਿੱਚ ਕੰਮ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵਰ੍ਹੇਗੰਢ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਵਧਾਈ ਦੇਣ ਵਾਲੀਆਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ।
- Download Babushahi App
-
-