‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਨੂੰ ਸਮਰਥਨ ਦੇਣ ਚੰਡੀਗੜ੍ਹ ਪਹੁੰਚੇ ਸਚਿਨ ਪਾਇਲਟ
ਸੂਬਾ ਪ੍ਰਧਾਨ ਪਰਗਟ ਸਿੰਘ ਤੇ ਸੀਨੀਅਰ ਲੀਡਰਸ਼ਿਪ ਵੱਲੋਂ ਏਅਰਪੋਰਟ 'ਤੇ ਭਰਵਾਂ ਸਵਾਗਤ
Ravi Jakhu
ਚੰਡੀਗੜ੍ਹ, 12 ਨਵੰਬਰ, 2026: ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਸ਼ੁਰੂ ਕੀਤੀ ਗਈ ਯਾਤਰਾ ਨੂੰ ਸਮਰਥਨ ਦੇਣ ਲਈ ਅੱਜ ਪੰਜਾਬ ਪਹੁੰਚੇ। ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਸਮੇਤ ਸੂਬਾ ਕਾਂਗਰਸ ਦੇ ਕਈ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
- Download Babushahi App
-
-