ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਮੁਲਤਵੀ
ਸੁਖਬੀਰ ਬਾਦਲ ਦੇ ਦਿੱਲੀ ਰੁਝੇਵਿਆਂ ਕਾਰਨ ਭਲਕੇ ਬੇਗੋਵਾਲ ਵਿਖੇ ਹੋਣ ਵਾਲਾ ਸਮਾਗਮ ਟਲਿਆ
Ravi Jakhu
ਬੇਗੋਵਾਲ/ਕਪੂਰਥਲਾ, 12 ਨਵੰਬਰ, 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭਲਕੇ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਬੇਗੋਵਾਲ ਵਿਖੇ ਪਹੁੰਚਣਾ ਸੀ, ਪਰ ਦਿੱਲੀ ਵਿਖੇ ਜ਼ਰੂਰੀ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਇਹ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਪ੍ਰੋਗਰਾਮ ਦੀ ਨਵੀਂ ਤਾਰੀਖ਼ ਬਾਰੇ ਸਮੂਹ ਵਰਕਰਾਂ ਅਤੇ ਸਮਰਥਕਾਂ ਨੂੰ ਜਲਦ ਹੀ ਸੂਚਿਤ ਕਰ ਦਿੱਤਾ ਜਾਵੇਗਾ।
- Download Babushahi App
-
-