← ਪਿਛੇ ਪਰਤੋ
ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ MLA ਲਖਬੀਰ ਸਿੰਘ ਰਾਏ ਨਾਲ ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਕੀਤੀ ਅਹਿਮ ਵਿਚਾਰ-ਚਰਚਾ ਫ਼ਤਹਿਗੜ੍ਹ ਸਾਹਿਬ 12 ਨਵੰਬਰ (ਗੁਰਪ੍ਰੀਤ ਸਿੰਘ ਜਖਵਾਲੀ) ਇੱਕ ਸਮਾਗਮ ਦੌਰਾਨ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋ ਪਿੰਡ ਜਖਵਾਲੀ ਪਹੁੰਚਣ ਤੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿੰਡ ਦੇ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਨੂੰ ਹੋਰ ਗਤੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸਿਆਸੀ ਹਾਲਾਤਾਂ ਅਤੇ ਪਾਰਟੀ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਹਲਕੇ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੜ ਉਮੀਦਵਾਰ ਬਣਾਏ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਖਬੀਰ ਸਿੰਘ ਰਾਏ ’ਤੇ ਮੁੜ ਭਰੋਸਾ ਜਤਾਉਣਾ ਪਾਰਟੀ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਹਲਕੇ ਪ੍ਰਤੀ ਕੀਤੀ ਸੇਵਾ ’ਤੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਪਿੰਡ ਜਖਵਾਲੀ ਸਮੇਤ ਪੂਰੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਵੀ ਸੰਕਲਪ ਪ੍ਰਗਟਾਇਆ ਗਿਆ।
Total Responses : 202