AAP ਨੇ ਐਲਾਨੇ ਕਪੂਰਥਲਾ, ਫਗਵਾੜਾ ਤੇ ਭੁਲੱਥ ਤੋਂ ਉਮੀਦਵਾਰ, ਸੁਲਤਾਨਪੁਰ ਲੋਧੀ ਹਲਕਾ ਅਜੇ ਵੀ ਉਡੀਕ ਸੂਚੀ ’ਚ
ਦਵਿੰਦਰਪਾਲ ਸਿੰਘ ਰੰਗਾ, ਡਾ. ਰਾਜ ਕੁਮਾਰ ਚੱਬੇਵਾਲ ਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਮਿਲੀ ਟਿਕਟ
ਕਪੂਰਥਲਾ, 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਜ਼ਿਲ੍ਹਾ ਕਪੂਰਥਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਜਾਰੀ ਸੂਚੀ ਅਨੁਸਾਰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਰੰਗਾ, ਫਗਵਾੜਾ ਰਾਖਵੇਂ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਉਮੀਦਵਾਰਾਂ ਨੇ ਟਿਕਟ ਮਿਲਣ ’ਤੇ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਇਸ ਕਾਰਨ ਇਸ ਹਲਕੇ ਦੇ ਸੰਭਾਵੀ ਉਮੀਦਵਾਰਾਂ ਅਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਪਾਰਟੀ ਦੀ ਅਗਲੀ ਸੂਚੀ ’ਤੇ ਟਿਕੀਆਂ ਹੋਈਆਂ ਹਨ।
- Download Babushahi App
-
-