ਨਸ਼ਾ ਤਸਕਰੀ ਤੇ ਨਾਜਾਇਜ਼ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
160 ਗ੍ਰਾਮ ਆਈਸ, ਤਿੰਨ ਪਿਸਤੌਲ ਤੇ 12 ਕਾਰਤੂਸ ਬਰਾਮਦ; ਇਕ ਮੁਲਜ਼ਮ ਦੇ ਇੰਸਟਾਗ੍ਰਾਮ 'ਤੇ 2 ਲੱਖ ਫਾਲੋਅਰਜ਼
ਸੁਖਮਿੰਦਰ ਭੰਗੂ
ਲੁਧਿਆਣਾ, 14 ਨਵੰਬਰ 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 160 ਗ੍ਰਾਮ ਆਈਸ (ਮੈਥਾਮਫੈਟਾਮਾਈਨ), .32 ਬੋਰ ਦੇ ਦੋ ਅਤੇ .30 ਬੋਰ ਦਾ ਇਕ ਪਿਸਤੌਲ, 12 ਜਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਟੋਨੀ ਚੌਹਾਨ ਅਤੇ ਬਲਰਾਮ ਕੁਮਾਰ ਉਰਫ਼ ਵੀਰੂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੋਵਾਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ। ਖ਼ਾਸ ਗੱਲ ਇਹ ਹੈ ਕਿ ਟੋਨੀ ਚੌਹਾਨ ਦੇ ਇੰਸਟਾਗ੍ਰਾਮ 'ਤੇ ਕਰੀਬ ਦੋ ਲੱਖ ਫਾਲੋਅਰਜ਼ ਹਨ।
ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਕਥਿਤ ਤੌਰ 'ਤੇ ਬਾਹਰਲੇ ਇਲਾਕਿਆਂ ਤੋਂ ਨਸ਼ੇ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਹਾਸਲ ਕਰਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਸਨ। ਪੁਲਿਸ ਵੱਲੋਂ ਹੁਣ ਉਨ੍ਹਾਂ ਦੇ ਸਪਲਾਇਰਾਂ, ਸਾਥੀਆਂ, ਵਿੱਤੀ ਲੈਣ-ਦੇਣ ਅਤੇ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-