ਇਸਤਰੀ ਅਕਾਲੀ ਦਲ ਨੇ ਬਠਿੰਡਾ ਦੀਆਂ ਕਈ ਆਗੂਆਂ ਨੂੰ ਦਿੱਤੀਆਂ ਪਾਰਟੀ ਵਿੱਚ ਵੱਡੀਆਂ ਜਿੰਮੇਵਾਰੀਆਂ
ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ ਇਸਤਰੀ ਵਿੰਗ ਦਾ ਵਿਸਥਾਰ
ਅਸ਼ੋਕ ਵਰਮਾ
ਬਠਿੰਡਾ, 15 ਨਵੰਬਰ 2026 :ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਸਹਿਮਤੀ ਨਾਲ ਬਠਿੰਡਾ ਸ਼ਹਿਰੀ ਹਲਕੇ ਦੀਆਂ ਕਈ ਮਹਿਲਾ ਆਗੂਆਂ ਨੂੰ ਸੂਬਾ ਸੰਗਠਨ ਵਿੱਚ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਦਵਿੰਦਰ ਕੌਰ ਖਾਲਸਾ ਨੂੰ ਇਸਤਰੀ ਵਿੰਗ ਦੇ ਸੂਬਾ ਸੰਗਠਨ ਵਿੱਚ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬੀਬੀ ਰਾਜਿੰਦਰ ਕੌਰ, ਬੀਬੀ ਤੇਜ ਕੌਰ ਚਹਿਲ, ਬੀਬੀ ਸ਼ੈਰੀ ਗੋਇਲ (ਐੱਮ.ਸੀ.) ਅਤੇ ਬੀਬੀ ਹਰਮਨ ਸ਼ਰਮਾ ਨੂੰ ਸੂਬਾ ਵਾਈਸ ਪ੍ਰਧਾਨ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਸਾਬਕਾ ਐੱਮ.ਸੀ. ਬੀਬੀ ਰਚਨਾ ਉਬਰਾਏ ਨੂੰ ਸੂਬੇ ਦੀ ਜਨਰਲ ਸਕੱਤਰ ਅਤੇ ਬੀਬੀ ਡਿੰਪੀ ਰਾਣੀ ਤੇ ਬੀਬੀ ਰਜਨੀ ਬਾਲਾ ਨੂੰ ਸੂਬਾ ਸਕੱਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਰਾਹੀਂ ਇਸਤਰੀ ਵਿੰਗ ਨੂੰ ਸੂਬੇ ਵਿੱਚ ਹੋਰ ਸਰਗਰਮ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਹਨਾਂ ਆਸ ਪ੍ਰਗਟਾਈ ਕਿ ਇਨ੍ਹਾਂ ਨਿਯੁਕਤੀਆਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੁਲਾਰਾ ਮਿਲੇਗਾ।
- Download Babushahi App
-
-