ਕੇਵਲ ਢਿੱਲੋਂ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਤਸਵੀਰ
ਰਵੀ ਜੱਖੂ
ਚੰਡੀਗੜ੍ਹ, 15 ਨਵੰਬਰ 2026- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਢਿੱਲੋਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸਬੰਧੀ ਕੇਵਲ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਖੁਸ਼ੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਕੇਵਲ ਢਿੱਲੋਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਅੱਜ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਚਰਨ ਪਾਏ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਉਹ ਆਪਣੇ ਆਪ ਨੂੰ ਬੇਹੱਦ ਭਾਗਸ਼ਾਲੀ ਮਹਿਸੂਸ ਕਰ ਰਹੇ ਹਨ।
ਭਾਜਪਾ ਆਗੂ ਨੇ ਅੱਗੇ ਲਿਖਿਆ ਕਿ ਬਾਬਾ ਜੀ ਦਾ ਆਸ਼ੀਰਵਾਦ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਭ ਤੋਂ ਵੱਡੀ ਬਖ਼ਸ਼ਿਸ਼ ਹੈ।
ਇਸ ਮੁਲਾਕਾਤ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਇਹ ਖ਼ਬਰ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਹਾਲਾਂਕਿ, ਇਸ ਮੁਲਾਕਾਤ ਦੇ ਕਿਸੇ ਵਿਸ਼ੇਸ਼ ਸਿਆਸੀ ਜਾਂ ਹੋਰ ਏਜੰਡੇ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
- Download Babushahi App
-
-